ਇਸਲਾਮਾਬਾਦ: ਜੰਮੂ-ਕਸ਼ਮੀਰ ਵਿੱਚ ਕਥਿਤ ਤੌਰ 'ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਹਵਾਲਾ ਦਿੰਦੇ ਹੋਏ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਉਦੀ ਅਰਬ ਦੌਰੇ ਲਈ ਆਪਣਾ ਹਵਾਈ ਖੇਤਰ ਦੀ ਵਰਤੋਂ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਇੱਕ ਬਿਆਨ ਵਿੱਚ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਨੇ ਮੋਦੀ ਨੂੰ ਦੇਸ਼ ਦੇ ਹਵਾਈ ਖੇਤਰ ਦੀ ਵਰਤੋਂ ਨਹੀਂ ਕਰਨ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਜੰਮੂ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਕਥਿਤ ਉਲੰਘਣਾ ਦੇ ਮੱਦੇਨਜ਼ਰ ‘ਕਾਲੇ ਦਿਨ’ ਦੇ ਸੰਦਰਭ ਵਿੱਚ ਲਿਆ ਗਿਆ ਹੈ। ਪਾਕਿਸਤਾਨ ਕਸ਼ਮੀਰੀਆਂ ਦੇ ਸਮਰਥਨ ਵਿੱਚ ਐਤਵਾਰ ਨੂੰ ਕਾਲਾ ਦਿਨ ਮਨਾ ਰਿਹਾ ਹੈ। ਕੁਰੈਸ਼ੀ ਨੇ ਕਿਹਾ ਕਿ ਭਾਰਤੀ ਹਾਈ ਕਮਿਸ਼ਨਰ ਨੂੰ ਇਸ ਫੈਸਲੇ ਬਾਰੇ ਲਿਖਤੀ ਰੂਪ ਵਿੱਚ ਜਾਣੂ ਕਰਾਇਆ ਗਿਆ ਹੈ। ਮੋਦੀ ਸੋਮਵਾਰ ਨੂੰ ਸਾਉਦੀ ਅਰਬ ਦੇ ਦੌਰੇ 'ਤੇ ਜਾਣਗੇ। ਜਿੱਥੇ ਉਹ ਇੱਕ ਅੰਤਰਰਾਸ਼ਟਰੀ ਵਪਾਰ ਮੰਚ ਵਿੱਚ ਸ਼ਿਰਕਤ ਕਰਨਗੇ।