ਇਸਲਾਮਾਬਾਦ: ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਬਹਾਵਲਪੁਰ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਹੈਡ ਕਵਾਰਟਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪਾਕਿਸਤਾਨ ਸਰਕਾਰ ਦੇ ਇੱਕ ਬਿਆਨ 'ਚ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਜੈਸ਼-ਏ-ਮੁਹੰਮਦ ਨੂੰ ਮਸੂਦ ਅਜ਼ਹਰ ਚਲਾਉਂਦਾ ਹੈ।
ਪੁਲਵਾਮਾ ਅੱਤਵਾਦੀ ਹਮਲੇ ਦੇ ਬਾਅਦ ਭਾਰਤ ਵੱਲੋਂ ਬਣਾਏ ਗਏ ਦਬਾਅ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਇਹ ਵੱਡੀ ਕਰਾਵਾਈ ਕੀਤੀ ਹੈ। ਜੈਸ਼ ਦਾ ਟਿਕਾਣਾ ਮਦਰਸਾਤੁਲ ਸਾਬਿਰ ਤੇ ਜਾਮਾ-ਏ-ਮਸਜਿਦ ਸੁਭਾਨੱਲਾ ਦੇ ਇੱਕ ਕੈਂਪਸ ਵਿੱਚ ਸਥਿਤ ਹੈ।
ਦੱਸ ਦੇਈਏ ਕਿ ਜੈਸ਼-ਏ-ਮੁਹੰਮਦ ਨੇ ਹੀ ਪੁਲਵਾਮਾ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਜਿਸ ਤੋਂ ਬਾਅਦ ਪਾਕਿਸਤਾਨ ਸਰਕਾਰ ’ਤੇ ਹਮਲੇ ਦੇ ਜ਼ਿੰਮੇਵਾਰਾਂ ਵਿਰੁੱਧ ਕਾਰਵਾਈ ਕਰਨ ਲਈ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ।