ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੁੱਲ੍ਹਣ ਜਾ ਰਿਹਾ ਹੈ। ਉੱਥੇ ਹੀ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਪਾਕਿਸਤਾਨ ਨੇ ਯੂ-ਟਰਨ ਲਿਆ ਹੈ। ਪਾਕਿ ਨੇ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਦੇ ਲਈ ਪਾਸਪੋਰਟ ਲਾਜ਼ਮੀ ਕਰ ਦਿੱਤਾ ਹੈ।
ਪਾਕਿਸਤਾਨੀ ਫ਼ੌਜ ਦਾ ਕਹਿਣਾ ਹੈ ਕਿ ਕਰਤਾਰਪੁਰ ਜਾਣ ਲਈ ਪਾਸਪੋਰਟ ਜ਼ਰੂਰੀ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਲਾਂਘੇ ਤੋਂ ਇੱਕ ਇੰਚ ਵੀ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਕਰਤਾਰਪੁਰ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਚਾਰੋਂ ਪਾਸੇ ਫੇਸਿੰਗ ਕੀਤੀ ਗਈ ਹੈ। ਦੱਸਦਈਏ ਕਿ ਪਿਛਲੇ ਦਿਨੀਂ ਪਾਕਿਸਤਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਨੂੰ ਗ਼ੈਰ ਜ਼ਰੂਰੀ ਦੱਸਿਆ ਸੀ।
ਪਾਕਿ ਫ਼ੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗ਼ਫੂਰ ਨੇ ਕਿਹਾ ਹੈ ਕਿ ਕਰਤਾਰਪੁਰ ਸਿੱਖ ਭਾਈਚਾਰੇਂ ਦੇ ਲਈ ਇੱਕ ਪਹਿਲ ਹੈ। ਉਨ੍ਹਾਂ ਨੇ ਸਾਫ਼ ਕਿਹਾ ਹੈ ਕਿ ਸੁਰਖਿਆਂ ਨੂੰ ਲੈ ਕੇ ਕੋਈ ਸਮਝੋਤਾਂ ਨਹੀਂ ਕੀਤਾ ਜਾ ਸਕਦਾ। ਇਸ ਲਈ ਪਾਸਪੋਰਟ ਤੋਂ ਬਿਨਾਂ ਪਾਕਿ ਵਿੱਚ ਦਾਖ਼ਲ ਨਹੀਂ ਹੋਇਆ ਜਾ ਸਕੇਗਾ।
ਉੱਥੇ ਹੀ ਭਾਰਤ ਵੱਲੋਂ ਲਾਂਘੇ ਨੂੰ ਲੈ ਕੇ ਅੱਤਵਾਦੀ ਹਮਲੇ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ। ਦੂਜੇ ਪਾਸੇ ਪਾਕਿਸਤਾਨ ਨੇ ਕਰਤਾਰਪੁਰ ਵਿਖੇ ਪ੍ਰਬੰਧਾਂ ਅਤੇ ਪ੍ਰੋਟੋਕੋਲ ਨੂੰ ਵੇਖਣ ਲਈ ਭਾਰਤ ਤੋਂ ਅਡਵਾਂਸ ਟੀਮ ਨੂੰ ਆਗਿਆ ਦੇਣ ਦੀ ਭਾਰਤ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਭਾਰਤ ਨੇ ਸਪੱਸ਼ਟ ਤੌਰ 'ਤੇ ਪਾਕਿਸਤਾਨ ਨੂੰ ਆਉਣ ਵਾਲੇ ਵੀਵੀਆਈਪੀਜ਼ ਨੂੰ ਉੱਚ ਪੱਧਰੀ ਸੁਰੱਖਿਆ ਦੇਣ ਲਈ ਕਿਹਾ ਹੈ। ਸ਼ਰਧਾਲੂਆਂ ਵਜੋਂ ਕਰਤਾਰਪੁਰ ਸਾਹਿਬ ਜਾਣ ਲਈ ਪਹਿਲੇ 'ਜਥੇ' ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਬਾਦਲ, ਹਰਦੀਪ ਪੁਰੀ ਸਮੇਤ 150 ਸੰਸਦ ਮੈਂਬਰ ਸ਼ਾਮਲ ਹਨ।