ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ਵਿੱਚ ਐਤਵਾਰ ਨੂੰ ਪਾਕਿਸਤਾਨੀ ਫ਼ੌਜੀਆਂ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ ਪਾਕਿਸਤਾਨ ਦੇ ਫ਼ੌਜੀਆਂ ਨੇ ਗੋਲੀਆਂ ਚਲਾਈਆਂ ਜਿਸ ਵਿੱਚ 2 ਭਾਰਤੀ ਫ਼ੌਜੀ ਸ਼ਹੀਦ ਹੋ ਗਏ ਤੇ ਇੱਕ ਨਾਗਰਿਕ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਪਾਕਿਸਤਾਨੀ ਬੱਚੀ ਲਈ ਮਸੀਹਾ ਬਣੇ ਗੌਤਮ ਗੰਭੀਰ
ਇਸ ਤੋਂ ਪਹਿਲਾਂ ਪਾਕਿਸਤਾਨ ਨੇ ਸਨਿੱਚਰਵਾਰ ਨੂੰ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ 'ਤੇ ਭਾਰਤ ਦੀਆਂ ਚੌਕੀਆਂ ਤੇ ਪਿੰਡਾਂ ਨੂੰ ਨਿਸ਼ਾਨਾ ਬਣਾਉਂਦਿਆਂ ਹੋਇਆਂ ਜੰਗਬੰਦੀ ਦੀ ਉਲੰਘਣਾ ਕੀਤੀ ਸੀ। ਪਾਕਿਸਤਾਨ ਨੇ ਬੀਤੀ ਰਾਤ ਲਗਭਗ ਸਾਢੇ ਸੱਤ ਵਜੇ ਹੀਰਾਨਗਰ ਸੈਕਟਰ ਦੇ ਮਨਯਾਰੀ-ਚੋਰਗਲੀ ਖੇਤਰ ਵਿੱਚ ਬਿਨਾਂ ਮੁਕਾਬਲੇ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਜੋ ਪੂਰੀ ਰਾਤ ਰੁਕ-ਰੁਕ ਕੇ ਜਾਰੀ ਰਹੀ।