ਜੰਮੂ-ਕਸ਼ਮੀਰ: ਪਾਕਿਸਤਾਨ ਨੇ ਮੰਗਲਵਾਰ ਸਵੇਰੇ ਤਕਰੀਬਨ 7:40 ਵੱਜੇ ਪੁੰਛ ਜ਼ਿਲ੍ਹੇ ਵਿੱਚ ਕਿਰਨੀ ਸੈਕਟਰ 'ਚ ਕੰਟਰੋਲ ਰੇਖਾ 'ਤੇ ਫਾਇਰਿੰਗ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ।
ਪਾਕਿਸਤਾਨ ਨੇ ਮੰਗਲਵਾਰ ਸਵੇਰੇ ਤਕਰੀਬਨ 7:40 ਵੱਜੇ ਪੁੰਛ ਜ਼ਿਲ੍ਹੇ ਵਿੱਚ ਕਿਰਨੀ ਸੈਕਟਰ 'ਚ ਕੰਟਰੋਲ ਰੇਖਾ ਕੋਲ ਫਾਇਰਿੰਗ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫ਼ੌਜ ਨੇ ਜਵਾਬੀ ਕਾਰਵਾਈ ਕੀਤੀ। ਫਾਇਰਿੰਗ ਸਵੇਰੇ 8 ਵਜੇ ਦੇ ਕਰੀਬ ਰੁਕੀ।
ਇਹ ਵੀ ਪੜ੍ਹੋ: ਥਾਈਲੈਂਡ ਦੇ ਤਿੰਨ ਦਿਨਾਂ ਦੌਰੇ ਤੋਂ ਬਾਅਦ ਭਾਰਤ ਪਰਤੇ ਪੀਐਮ ਮੋਦੀ
ਜ਼ਿਕਰਯੋਗ ਹੈ ਕਿ ਬੀਤੇ ਦਿਨ ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਮੌਲਾਨਾ ਆਜ਼ਾਦ ਰੋਡ 'ਤੇ ਇਕ ਬਾਜ਼ਾਰ ਵਿੱਚ ਅੱਤਵਾਦੀਆਂ ਨੇ ਗ੍ਰੇਨੇਡ ਹਮਲਾ ਕੀਤਾ। ਇਸ ਹਮਲੇ ਵਿੱਚ ਇੱਕ ਦੀ ਮੌਤ ਅਤੇ 24 ਲੋਕ ਜ਼ਖਮੀ ਹੋ ਗਏ ਸਨ।