ਨਵੀਂ ਦਿੱਲੀ: ਕਸ਼ਮੀਰ ਮਸਲੇ ਨੂੰ ਲੈ ਕੇ ਕੌਮਾਂਤਰੀ ਪੱਧਰ 'ਤੇ ਭਾਰਤ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਵਿੱਚ ਨਾਕਾਮ ਹੋਣ ਤੋਂ ਬਾਅਦ ਬੌਖਲਾਏ ਪਾਕਿਸਤਾਨ ਨੇ ਹੁਣ ਭਾਰਤ ਲਈ ਆਪਣੇ ਏਅਪਸਪੇਸ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਹੈ।
ਇਸ ਸਬੰਧੀ ਪਾਕਿਸਤਾਨ ਦੇ ਵਜ਼ੀਰ ਚੌਧਰੀ ਫਵਾਦ ਹੁਸੈਨ ਨੇ ਕਿਹਾ ਹੈ ਕਿ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਭਾਰਤ ਲਈ ਏਅਰ ਸਪੇਸ ਪੂਰੀ ਤਰ੍ਹਾਂ ਬੰਦ ਕਰਨ ਉੱਤੇ ਵਿਚਾਰ ਕਰ ਰਹੇ ਹਨ। ਉਨ੍ਹਾਂ ਟਵੀਟ ਕਰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਸਰਕਾਰ ਦੀ ਕੈਬਨਿਟ ਮੀਟਿੰਗ ਅਫ਼ਗ਼ਾਨਿਸਤਾਨ ਨਾਲ ਜ਼ਮੀਨ ਦੇ ਰਾਹ ਹੋਣ ਵਾਲੇ ਭਾਰਤੀ ਵਪਾਰ 'ਤੇ ਵੀ ਪੂਰੀ ਤਰ੍ਹਾਂ ਪਾਬੰਧੀ ਲਾਉਣ ਦਾ ਸੁਝਾਅ ਦਿੱਤਾ ਗਿਆ ਹੈ।
ਚੌਧਰੀ ਫਵਾਦ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ ਲਈ ਕਾਨੂੰਨੀ ਰਸਮਾਂ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਧਮਕੀ ਭਰੇ ਲਿਹਾਜ਼ ਨਾਲ ਲਿਖਿਆ ਕਿ ਮੋਦੀ ਨੇ ਸ਼ੁਰੂ ਕੀਤਾ, ਅਸੀਂ ਖ਼ਤਮ ਕਰਾਂਗੇ।