ETV Bharat / bharat

ਪਾਕਿ ਹਿੰਸਾ ਫੈਲਾਉਣ ਦੀ ਕਰ ਰਿਹੈ ਕੋਸ਼ਿਸ਼, ਕਸ਼ਮੀਰ ਲਈ ਵੀ 'ਗ਼ੈਰ ਜ਼ਿੰਮੇਵਾਰਾਨਾ' ਰਵੱਈਆ: ਵਿਦੇਸ਼ ਮੰਤਰਾਲਾ - ਧਾਰਾ 370

ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਬੌਖਲਾਇਆ ਹੋਇਆ ਹੈ। ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰ ਕਿਹਾ ਕਿ ਕਸ਼ਮੀਰ ਲਈ ਪਾਕਿਸਤਾਨ ਦਾ ਰਵੱਈਆ ਗ਼ੈਰ ਜ਼ਿੰਮੇਵਾਰਾਨਾ ਹੈ।

ਫ਼ੋਟੋ।
author img

By

Published : Aug 29, 2019, 7:18 PM IST

ਨਵੀਂ ਦਿੱਲੀ: ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਬੌਖਲਾਇਆ ਹੋਇਆ ਹੈ। ਪਾਕਿ ਵੱਲੋਂ ਕਈ ਤਰ੍ਹਾਂ ਦੇ ਬਿਆਨ ਜਾਰੀ ਕੀਤੇ ਜਾ ਰਹੇ ਹਨ। ਪਾਕਿਸਤਾਨ ਨੂੰ ਵਿਸ਼ਵ ਪੱਧਰ 'ਤੇ ਵੀ ਕਸ਼ਮੀਰ ਮੁੱਦੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਕਸ਼ਮੀਰ ਲਈ ਪਾਕਿਸਤਾਨ ਦਾ ਰਵੱਈਆ ਗ਼ੈਰ ਜ਼ਿੰਮੇਵਾਰਾਨਾ ਹੈ। ਉਨ੍ਹਾਂ ਕਿਹਾ ਕਿ ਪਾਕਿ ਹਿੰਸਾ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਫ਼ੋਟੋ।
ਫ਼ੋਟੋ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨੀ ਨੇਤਾਵਾਂ ਵੱਲੋਂ ਲਗਾਤਾਰ ਕਸ਼ਮੀਰ ਨੂੰ ਲੈ ਕੇ ਕੀਤੀ ਜਾ ਰਹੀ ਗ਼ੈਰ ਜ਼ਿੰਮੇਵਾਰਾਨਾ ਟਿੱਪਣੀਆਂ ਦੀ ਭਾਰਤ ਨਿੰਦਾ ਕਰਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ, ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਬਿਆਨਬਾਜ਼ੀ ਕਰ ਰਿਹਾ ਹੈ, ਪਾਕਿ ਵੱਲੋਂ ਭਾਰਤ ਵਿੱਚ ਜਹਾਦ ਕਰਨ ਦੀ ਗੱਲ ਹੋ ਰਹੀ ਹੈ। ਦੁਨੀਆਂ ਹੁਣ ਪਾਕਿਸਤਾਨ ਦੀ ਚਾਲ ਨੂੰ ਸਮਝ ਗਈ ਹੈ।

ਫ਼ੋਟੋ।
ਫ਼ੋਟੋ।

ਪਾਕਿ ਦੇ ਮਨੁੱਖੀ ਅਧਿਕਾਰ ਮੰਤਰੀ ਵੱਲੋਂ ਸੰਯੁਕਤ ਰਾਸ਼ਟਰ ਨੂੰ ਪੱਤਰ ਲਿਖਣ ਦੀਆਂ ਖ਼ਬਰਾਂ ‘ਤੇ ਰਵੀਸ਼ ਕੁਮਾਰ ਨੇ ਕਿਹਾ, "ਮੈਨੂੰ ਨਹੀਂ ਲਗਦਾ ਕਿ ਉਨ੍ਹਾਂ ਦਾ ਪੱਤਰ ਕਿਸੇ ਤਰ੍ਹਾਂ ਦੀ ਵੀ ਪ੍ਰਤੀਕਿਰਿਆ ਦਾ ਹੱਕਦਾਰ ਹੈ। ਰਵੀਸ਼ ਕੁਮਾਰ ਨੇ ਕਿਹਾ ਕਿ ਕਸ਼ਮੀਰ ਵਿੱਚ ਸਥਿਤੀ ਲਗਾਤਾਰ ਸੁਧਾਰ ਰਹੀ ਹੈ। ਪਾਕਿਸਤਾਨੀ ਕਮਾਂਡੋਜ਼ ਦੁਆਰਾ ਭਾਰਤੀ ਪਾਣੀਆਂ 'ਚ ਘੁਸਪੈਠ ਹੋਣ ਜਾਂ ਗੁਜਰਾਤ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਦੀ ਖ਼ਦਸ਼ਾ 'ਤੇ ਗੁਜਰਾਤ ਦੇ ਬੰਦਰਗਾਹਾਂ 'ਤੇ ਹਾਈ ਅਲਰਟ 'ਤੇ ਰਵੀਸ਼ ਕੁਮਾਰ ਨੇ ਕਿਹਾ ਕਿ ਸਰਕਾਰ ਨੂੰ ਅੱਤਵਾਦੀਆਂ ਤੋਂ ਘੁਸਪੈਠ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਆਮ ਗੁਆਂਢੀ ਵਾਂਗ ਵਿਵਹਾਰ ਕਰਨਾ ਚਾਹੀਦਾ ਹੈ, ਆਮ ਗੱਲਬਾਤ ਕਰਨੀ ਚਾਹੀਦੀ ਹੈ, ਆਮ ਕਾਰੋਬਾਰ ਕਰਨਾ ਚਾਹੀਦਾ ਹੈ।

Intro:Body:

NEHA

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.