ਨਵੀਂ ਦਿੱਲੀ: ਸਨਿੱਚਰਵਾਰ ਨੂੰ ਕਰਤਾਰਪੁਰ ਲਾਂਘਾ ਖੁੱਲ੍ਹਣ ਜਾ ਰਿਹਾ ਹੈ। ਪਾਕਿਸਤਾਨ ਨੇ ਕਈ ਭਾਰਤੀ ਆਗੂਆਂ ਅਤੇ ਮਸ਼ਹੂਰ ਚੇਹਰਿਆਂ ਨੂੰ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਇਸੇ ਤਹਿਤ ਅਧਿਆਤਮਿਕ ਗੁਰੂ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਵੀ ਸੱਦਾ ਦਿੱਤਾ ਹੈ।
ਸ਼੍ਰੀ ਸ਼੍ਰੀ ਰਵੀ ਸ਼ੰਕਰ ਨੇ ਆਪਣੇ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਦੱਸ ਦਈਏ ਕਿ ਪਾਕਿਸਤਾਨ ਨੇ ਇਸ ਤੋਂ ਪਹਿਲਾਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਿਆ ਸੀ। ਸਿੱਧੂ ਅਤੇ ਡਾ.ਮਨਮੋਹਨ ਸਿੰਘ ਉਦਘਾਟਨ ਸਮਾਗਮ ਵਿੱਚ ਜਾਣਗੇ ਪਰ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੇ ਸਮਾਗਮ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ।