ਸ੍ਰੀਨਗਰ: ਪਾਕਿਸਤਾਨੀ ਫੌਜਾਂ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸ਼ਾਹਪੁਰ ਤੇ ਕਿਰਨੀ ਸੈਕਟਰਾਂ ਵਿੱਚ ਕੰਟਰੋਲ ਰੇਖਾ ਦੇ ਨੇੜੇ ਭਾਰਤੀ ਟਿਕਾਣਿਆਂ 'ਤੇ ਲਗਾਤਾਰ ਗੋਲੀਬਾਰੀ ਕੀਤੀ।
ਪਾਕਿਸਤਾਨ ਨੇ ਇਹ ਫਾਇਰਿੰਗ ਵੀਰਵਾਰ ਸਵੇਰੇ ਕਰੀਬ 9:30 ਵਜੇ ਕੀਤੀ। ਭਾਰਤੀ ਫ਼ੌਜ ਵੀ ਜਵਾਬੀ ਕਾਰਵਾਈ ਕਰ ਰਹੀ ਹੈ
ਇਸ ਤੋਂ ਪਹਿਲਾਂ 30 ਜੂਨ ਦੀ ਸਵੇਰੇ ਨੂੰ ਪਾਕਿਸਤਾਨ ਨੇ ਨੌਗਾਮ ਸੈਕਟਰ (ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ) ਵਿੱਚ ਕੰਟਰੋਲ ਰੇਖਾ ਦੇ ਕੋਲ ਮੋਰਟਾਰ ਅਤੇ ਹੋਰ ਹਥਿਆਰਾਂ ਨਾਲ ਫਾਇਰਿੰਗ ਕੀਤੀ ਸੀ।
ਸੁਰੱਖਿਆ ਅਧਿਕਾਰੀ ਦਾ ਕਹਿਣਾ ਹੈ ਕਿ ਵਾਦੀ ਵਿਚ ਅੱਤਵਾਦੀਆਂ ਦੀ ਘੁਸਪੈਠ ਨੂੰ ਕਵਰ ਕਰਨ ਲਈ ਪਾਕਿਸਤਾਨ ਜੰਗਬੰਦੀ ਦੀ ਉਲੰਘਣਾ ਦਾ ਸਹਾਰਾ ਲੈ ਰਿਹਾ ਹੈ।
ਇਹ ਵੀ ਪੜ੍ਹੋ:ਗੰਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਨੇ ਸਾੜੀ ਫਸਲ