ETV Bharat / bharat

ਪਾਕਿਸਤਾਨ 29 ਜੂਨ ਤੋਂ ਮੁੜ ਖੋਲ੍ਹ ਰਿਹੈ ਕਰਤਾਰਪੁਰ ਕੌਰੀਡੋਰ

author img

By

Published : Jun 27, 2020, 11:48 AM IST

ਪਾਕਿਸਤਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਮੁੜ ਤੋਂ ਕੌਰੀਡੋਰ ਖੋਲ੍ਹਣ ਜਾ ਰਿਹਾ ਹੈ।

Pakistan will reopen kartarpur corridor from 29 june
ਪਾਕਿਸਤਾਨ 29 ਜੂਨ ਤੋਂ ਮੁੜ ਖੋਲ੍ਹ ਰਿਹੈ ਕਰਤਾਰਪੁਰ ਕੌਰੀਡੋਰ

ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਕਾਰਨ ਕੌਮਾਂਤਰੀ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਸੀ। ਇਸੇ ਕਾਰਨ ਕਰਤਾਰਪੁਰ ਕੌਰੀਡੋਰ ਵੀ ਬੰਦ ਕਰ ਦਿੱਤਾ ਗਿਆ ਸੀ। ਪਾਕਿਸਤਾਨ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਮੁੜ ਤੋਂ ਕੌਰੀਡੋਰ ਖੋਲ੍ਹਣ ਜਾ ਰਿਹਾ ਹੈ।

  • Pakistan prepares to reopen the Kartarpur Sahib Corridor for all Sikh pilgrims, conveying to the Indian side our readiness to reopen the corridor on 29 June 2020, the occasion of the death anniversary of Maharaja Ranjeet Singh: Shah Mahmood Qureshi, Foreign Minister of Pakistan pic.twitter.com/1II8Z20pBj

    — ANI (@ANI) June 27, 2020 " class="align-text-top noRightClick twitterSection" data=" ">

ਦੱਸ ਦਈਏ ਕਿ ਪਾਕਿਸਤਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਕਰ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਜਿਵੇਂ ਦੁਨੀਆ ਭਰ ਵਿੱਚ ਧਾਰਮਿਕ ਸਥਾਨ ਖੁੱਲ੍ਹ ਗਏ ਹਨ, ਉਵੇਂ ਹੀ ਪਾਕਿਸਤਾਨ ਵੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਤਿਆਰੀ ਕਰ ਚੁੱਕਾ ਹੈ। ਉਨ੍ਹਾਂ ਭਾਰਤ ਨੂੰ ਆਪਣੀ ਲਾਂਘਾ ਖੋਲ੍ਹਣ ਦੀ ਤਿਆਰੀ ਬਾਰੇ ਦੱਸਦਿਆਂ ਕਿਹਾ ਕਿ ਪਾਕਿਸਤਾਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕੌਰੀਡੋਰ ਖੋਲੇਗਾ।

ਇਹ ਵੀ ਪੜ੍ਹੋ: ਪੰਜਾਬ ਦੇ ਉੱਘੇ ਸਾਹਿਤਕਾਰ ਤੇ ਲੇਖਕ ਅਮੀਨ ਮਲਿਕ ਦਾ ਦੇਹਾਂਤ

ਜਾਣਕਾਰੀ ਲਈ ਦੱਸ ਦਈਏ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਪਾਕਿਸਤਾਨ ਵਾਲੇ ਪਾਸੇ ਰਹਿ ਗਈ। ਭਾਰਤੀ ਸਿੱਖ ਸੰਗਤਾਂ ਦੀ ਲੰਬੇ ਸਮੇਂ ਤੋਂ ਰੀਝ ਸੀ ਕਿ ਕਰਤਾਪੁਰ ਲਾਂਘਾ ਬਣਾਇਆ ਜਾ ਸਕੇ ਤਾਂ ਜੋ ਸ਼ਰਧਾਲੂ ਬਾਬਾ ਨਾਨਕ ਦੇ ਜਨਮ ਸਥਾਨ 'ਤੇ ਜਾ ਸਕਣ।

ਇਸ ਤੋਂ ਬਾਅਦ 72 ਸਾਲਾਂ ਮਗਰੋਂ ਪੰਜਾਬ ਦੇ ਸਾਬਕਾ ਕੈਪਨੇਟ ਮੰਤਰੀ ਨਵਜੋਤ ਸਿੱਧੂ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਤ ਖ਼ਾਨ ਦੀਆਂ ਕੋਸ਼ਿਸ਼ਾਂ ਸਦਕਾ 9 ਨਵੰਬਰ 2019 ਨੂੰ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.