ETV Bharat / bharat

ਸੰਸਦੀ ਕਮੇਟੀ ਨੇ ਫੇਸਬੁੱਕ ਨੂੰ ਭੇਜਿਆ ਸੰਮਨ, 2 ਸਤੰਬਰ ਨੂੰ ਹੋਣਾ ਪਵੇਗਾ ਪੇਸ਼ - ਸੰਸਦੀ ਕਮੇਟੀ ਨੇ ਫੇਸਬੁੱਕ ਨੂੰ ਭੇਜਿਆ ਸੰਮਨ

ਸੂਚਨਾ ਤਕਨਾਲੋਜੀ ਸਬੰਧੀ ਸੰਸਦ ਦੀ ਸਥਾਈ ਕਮੇਟੀ ਨੇ ਫੇਸਬੁੱਕ ਨੁਮਾਇੰਦਿਆਂ ਨੂੰ 2 ਸਤੰਬਰ ਨੂੰ ਆਪਣੇ ਮੰਚ ਦੀ ਕਥਿਤ ਦੁਰਵਰਤੋਂ ਦੇ ਮੁੱਦੇ ਉੱਤੇ ਵਿਚਾਰ ਕਰਨ ਲਈ ਪੇਸ਼ ਹੋਣ ਲਈ ਸੰਮਨ ਭੇਜਿਆ ਹੈ।

ਫ਼ੋਟੋ।
ਫ਼ੋਟੋ।
author img

By

Published : Aug 21, 2020, 11:03 AM IST

ਨਵੀਂ ਦਿੱਲੀ: ਭਾਜਪਾ ਆਗੂਆਂ ਦੇ ਨਫ਼ਰਤ ਭਰੇ ਬਿਆਨਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਨੂੰ ਸੂਚਨਾ ਤਕਨਾਲੋਜੀ ਸਬੰਧੀ ਸੰਸਦ ਦੀ ਸਥਾਈ ਕਮੇਟੀ ਨੇ ਸੰਮਨ ਭੇਜਿਆ ਹੈ ਅਤੇ ਫੇਸਬੁੱਕ ਨੁਮਾਇੰਦਿਆਂ ਨੂੰ 2 ਸਤੰਬਰ ਨੂੰ ਆਪਣੇ ਮੰਚ ਦੀ ਕਥਿਤ ਦੁਰਵਰਤੋਂ ਦੇ ਮੁੱਦੇ ਉੱਤੇ ਵਿਚਾਰ ਕਰਨ ਲਈ ਪੇਸ਼ ਹੋਣਾ ਪਵੇਗਾ।

ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਸ਼ੀ ਥਰੂਰ ਦੀ ਅਗਵਾਈ ਵਾਲੀ ਕਮੇਟੀ ਇਸ ਮਾਮਲੇ ਵਿਚ 2 ਸਤੰਬਰ ਨੂੰ ਫੇਸਬੁੱਕ ਦੇ ਨੁਮਾਇੰਦਿਆਂ ਦਾ ਪੱਖ ਸੁਣੇਗੀ। ਬੈਠਕ ਵਿਚ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਆਨਲਾਈਨ ਸੋਸ਼ਲ ਮੀਡੀਆ ਫੋਰਮਾਂ ਦੀ ਦੁਰਵਰਤੋਂ ਨੂੰ ਰੋਕਣ ਦੇ ਵਿਸ਼ੇ 'ਤੇ ਚਰਚਾ ਕੀਤੀ ਜਾਵੇਗੀ ਜਿਸ ਵਿਚ ਡਿਜੀਟਲ ਦੁਨੀਆ ਵਿਚ ਔਰਤਾਂ ਦੀ ਸੁਰੱਖਿਆ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।

ਫੇਸਬੁੱਕ-ਬੀਜੇਪੀ ਵਿਵਾਦ ਦੇ ਸਬੰਧ ਵਿੱਚ ਭਾਜਪਾ ਦੇ ਕਈ ਸੰਸਦ ਮੈਂਬਰਾਂ ਨੇ ਸ਼ਸ਼ੀ ਥਰੂਰ ਦੇ ਖਿਲਾਫ ਲੋਕ ਸਭਾ ਦੇ ਸਪੀਕਰ ਨੂੰ ਪੱਤਰ ਲਿਖਿਆ ਹੈ। ਸਪੀਕਰ ਓਮ ਬਿਰਲਾ ਨੂੰ ਲਿਖੇ ਇਸ ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਥਰੂਰ ਨੂੰ ਆਈਟੀ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇ।

2 ਸਤੰਬਰ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ 1 ਸਤੰਬਰ ਨੂੰ ਬੈਠਕ ਹੋਵੇਗਾ ਜਿਸ ਦੇ ਲਈ ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਏਜੰਡੇ ਦੇ ਨੋਟੀਫਿਕੇਸ਼ਨ ਅਨੁਸਾਰ ਸੰਚਾਰ ਅਤੇ ਗ੍ਰਹਿ ਮਾਮਲਿਆਂ ਦੇ ਮੰਤਰਾਲਿਆਂ ਦੇ ਨੁਮਾਇੰਦੇ, ਬਿਹਾਰ, ਜੰਮੂ-ਕਸ਼ਮੀਰ ਅਤੇ ਦਿੱਲੀ ਸਰਕਾਰ ਨੂੰ ਵੀ ਬੁਲਾਇਆ ਗਿਆ ਹੈ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ, ਨਿਊਜ਼ ਬ੍ਰਾਡਕਾਸਟਰ ਐਸੋਸੀਏਸ਼ਨ, ਪ੍ਰੈਸ ਕੌਂਸਲ ਆਫ ਇੰਡੀਆ ਅਤੇ ਪ੍ਰਸਾਰ ਭਾਰਤੀ ਦੇ ਨੁਮਾਇੰਦਿਆਂ ਨੂੰ ਵੀ 1 ਸਤੰਬਰ ਨੂੰ 'ਮੀਡੀਆ ਕਵਰੇਜ ਵਿੱਚ ਨੈਤਿਕ ਮਿਆਰ ਵਿਸ਼ੇ' 'ਤੇ ਵਿਚਾਰ ਵਟਾਂਦਰੇ ਲਈ ਬੁਲਾਇਆ ਗਿਆ ਹੈ।

ਦੱਸ ਦਈਏ ਕਿ ਅਮਰੀਕੀ ਅਖਬਾਰ 'ਵਾਲ ਸਟਰੀਟ ਜਰਨਲ' ਵਿਚ ਪ੍ਰਕਾਸ਼ਤ ਇਕ ਲੇਖ ਵਿਚ ਕਿਹਾ ਗਿਆ ਹੈ ਕਿ ਫੇਸਬੁੱਕ ਭਾਰਤ ਵਿਚ ਸੱਤਾਧਾਰੀ ਪਾਰਟੀ ਭਾਜਪਾ ਦੇ ਨੇਤਾਵਾਂ ਅਤੇ ਕਾਰਕੁਨਾਂ ਦੇ ਨਫ਼ਰਤ ਭਰੇ ਭਾਸ਼ਣ ਤੇ ਇਤਰਾਜ਼ਯੋਗ ਸਮੱਗਰੀ ਦੇ ਸਬੰਧ ਵਿਚ ਕੰਮ ਕਰਦੀ ਹੈ। ਲੇਖ ਨੇ ਇੱਕ ਫੇਸਬੁੱਕ ਅਧਿਕਾਰੀ ਦੇ ਹਵਾਲੇ ਨਾਲ ਇਹ ਵੀ ਕਿਹਾ ਹੈ ਕਿ ਭਾਜਪਾ ਵਰਕਰਾਂ ਨੂੰ ਸਜ਼ਾ ਦੇਣ ਨਾਲ ਭਾਰਤ ਵਿੱਚ ਕੰਪਨੀ ਦੇ ਕਾਰੋਬਾਰ ਉੱਤੇ ਅਸਰ ਪਵੇਗਾ। ਲੇਖ ਵਿਚ ਕਿਹਾ ਗਿਆ ਹੈ ਕਿ ਫੇਸਬੁੱਕ ਨੇ ਵੱਡੇ ਪੱਧਰ 'ਤੇ ਭਾਜਪਾ ਨੂੰ ਵਿਆਪਕ ਤਰਜੀਹ ਦਿੱਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.