ਪਟਨਾ: ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਗੁਰਦੁਆਰਾ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਰਧਾਲੂ ਆਉਣੇ ਸ਼ੁਰੂ ਹੋ ਗਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਨੂੰ ਰੰਗ ਬਰੰਗੀ ਲਾਈਟਾਂ ਨਾਲ ਸਜਾਇਆ ਗਿਆ ਹੈ। ਪਟਨਾ ਸਾਹਿਬ ਵਿੱਚ ਪ੍ਰਕਾਸ਼ ਪੁਰਬ ਦਾ ਆਯੋਜਨ 20 ਜਨਵਰੀ ਨੂੰ ਹੋਵੇਗਾ।
ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਦੀ ਥਾਂ ਅਤੇ ਗੁਰਦੁਆਰਾ ਆਉਣ ਵਾਲੇ ਸੜਕ ਨੂੰ ਵੀ ਰੰਗ ਬਰੰਗੀ ਲਾਈਟਾਂ ਨਾਲ ਸਜਾਇਆ ਗਿਆ ਹੈ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਮਹਿੰਦਰ ਸਿੰਘ ਪਾਲ ਨੇ ਕਿਹਾ ਕਿ ਕੋਰੋਨਾ ਨੂੰ ਲੈ ਕੇ ਜਾਰੀ ਕੀਤੀ ਗਈ ਗਾਈਡਲਾਈਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਕਾਸ਼ਪੁਰਬ ਮਨਾਇਆ ਜਾ ਰਿਹਾ ਹੈ।
ਇਸ ਵਾਰ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਕਈ ਰਾਜਾਂ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਨਹੀਂ ਆ ਰਿਹਾ। ਉਥੇ ਹੀ ਉੁਨ੍ਹਾਂ ਨੇ ਕਿਹਾ ਕਿ 20 ਜਨਵਰੀ ਨੂੰ ਪ੍ਰਕਾਸ਼ ਪੁਰਬ ਵਿੱਚ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਸ਼ਿਰਕਤ ਕਰਨਗੇ।