ਨਵੀਂ ਦਿੱਲੀ: ਸੀਬੀਆਈ ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੀਬੀਆਈ ਵੱਲੋਂ ਆਈਐਨਐਕਸ ਮੀਡੀਆ ਮਾਮਲੇ ਵਿੱਚ ਬੁੱਧਵਾਰ ਦੇਰ ਰਾਤ ਗ੍ਰਿਫਤਾਰ ਕਰ ਲਿਆ ਗਿਆ। ਦਿੱਲੀ ਦੇ ਜੋਰਬਾਗ ਵਿੱਚ ਸਥਿਤ ਚਿਦੰਬਰਮ ਦੇ ਘਰ ਪਹੁੰਚੀ ਸੀਬੀਆਈ ਨੇ ਉਨ੍ਹਾਂ ਨੂੰ ਘਰ ਦੀ ਕੰਧ ਟੱਪ ਕੇ ਗ੍ਰਿਫ਼ਤਾਰ ਕੀਤਾ। ਚਿਦੰਬਰਮ ਨੂੰ ਵੀਰਵਾਰ ਨੂੰ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਚਿਦੰਬਰਮ ਲਗਭਗ 27 ਘੰਟੇ ਤੱਕ ਮੀਡੀਆ ਅਤੇ ਜਾਂਚ ਏਜੰਸੀਆਂ ਦੀ ਨਜ਼ਰ ਤੋਂ ਦੂਰ ਰਹੇ। ਸ਼ਾਮ ਲਗਭਗ 8 ਵਜੇ ਚਿਦੰਬਰਮ ਸਿੱਧੇ ਕਾਂਗਰਸ ਦੇ ਮੁੱਖ ਦਫ਼ਤਰ ਪਹੁੰਚੇ ਤੇ ਉੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਆਪਣਾ ਪੱਖ ਰੱਖਿਆ।
ਇਸ ਦੌਰਾਨ ਚਿਦੰਬਰਮ ਨੇ ਕਿਹਾ ਕਿ ਉਹ ਨਿਰਦੋਸ਼ ਹਨ ਤੇ ਉਨ੍ਹਾਂ ਨੂੰ ਲੋਕਤੰਤਰ 'ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਆਈਐਨਐਕਸ ਮੀਡੀਆ ਮਾਮਲੇ ਵਿੱਚ ਨਾ ਤਾਂ ਉਹ ਦੋਸ਼ੀ ਹਨ ਤੇ ਨਾ ਹੀ ਉਨ੍ਹਾਂ ਦਾ ਪਰਿਵਾਰ ਦੋਸ਼ੀ ਹੈ। ਚਿਦੰਬਰਮ ਨੇ ਲਗਭਗ ਪੰਜ ਮਿੰਟ ਤੱਕ ਮੀਡੀਆਂ ਨੂੰ ਸੰਬੋਧਨ ਕਰਦਿਆਂ ਆਪਣੀ ਗੱਲ ਰੱਖੀ।
ਪ੍ਰੈੱਸ ਕਾਨਫ਼ਰੰਸ ਤੋਂ ਬਾਅਦ ਪੀ.ਚਿਦੰਬਰਮ ਪਾਰਟੀ ਦਫ਼ਤਰ ਤੋਂ ਨਿਕਲ ਕੇ ਜੋਰਾਬਾਗ਼ ਸਥਿਤ ਆਪਣੇ ਘਰ ਪੁੱਜੇ। ਚਿਦੰਬਰਮ ਦੇ ਘਰ ਬਾਹਰ ਕੁੱਝ ਲੋਕਾਂ ਵਿਚਾਲੇ ਝਗੜਾ ਵੀ ਹੋਇਆ। ਦਫ਼ਤਰ ਦੇ ਬਾਹਰ ਸਮਰਥਕਾਂ ਨੇ ਸਰਕਾਰ ਦਾ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ।