ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਛੇਵੇਂ ਦਿਨ ਵੀ ਵਾਧਾ ਜਾਰੀ ਹੈ। ਸ਼ੁੱਕਰਵਾਰ ਨੂੰ ਛੇਵੇਂ ਦਿਨ ਪੈਟਰੋਲ ਦੀ ਕੀਮਤ ਵਿੱਚ 0.57 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਤੇਲ ਪੀਐਸਯੂ ਵੱਲੋਂ ਰੇਟ ਰੀਵੀਜ਼ਨ 'ਚ 82 ਦਿਨਾਂ ਦੇ ਅੰਤਰਾਲ ਖ਼ਤਮ ਹੋਣ ਮਗਰੋਂ ਲਗਾਤਾਰ ਤੇਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ।
ਚੰਡੀਗੜ੍ਹ 'ਚ ਪੈਟਰੋਲ 71.79 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 65.08 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ।
ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਪੈਟਰੋਲ 74.57 ਰੁਪਏ ਲੀਟਰ ਹੋ ਗਿਆ ਹੈ ਜਦਕਿ ਡੀਜ਼ਲ 72.81 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ,ਮੁੰਬਈ ਵਿੱਚ ਪੈਟਰੋਲ ਦੀ ਕੀਮਤ 'ਚ 0.55 ਪੈਸੇ ਦਾ ਵਾਧਾ ਹੋਇਆ ਹੈ ਅਤੇ ਇਹ 81.53 ਪ੍ਰਤੀ ਲੀਟਰ ਤੇ 0.56 ਪੈਸੇ ਦੇ ਵਾਧੇ ਨਾਲ ਡੀਜ਼ਲ 71.48 ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ 'ਚ ਪੈਟਰੋਲ ਦੀ ਕੀਮਤ 0.51 ਪੈਸੇ ਦੇ ਵਾਧੇ ਨਾਲ 78.47 ਰੁਪਏ ਪ੍ਰਤੀ ਲੀਟਰ ਤੇ ਡੀਜਲ 0.50 ਦੇ ਵਾਧੇ ਨਾਲ 71.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ 'ਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਥੇ ਪੈਟਰੋਲ 0.54 ਪੈਸੇ ਦੇ ਵਾਧੇ ਨਾਲ 76.48 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 0.53 ਪੈਸੇ ਦੇ ਵਾਧੇ ਨਾਲ 68.70 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਪੂਰੇ ਦੇਸ਼ 'ਚ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ , ਪਰ ਇਹ ਕੀਮਤਾਂ ਵੱਖ-ਵੱਖ ਸੂਬਿਆਂ 'ਚ ਵ੍ਰਿਕੀ ਟੈਕਸ, ਵੈਲਯੂ ਐਡੀਡ ਟੈਕਸ ਦੇ ਜੋੜੇ ਜਾਣ ਮਗਰੋਂ ਵੱਖ-ਵੱਖ ਹੋ ਜਾਂਦੀ ਹੈ। ਸ਼ੁੱਕਰਵਾਰ ਨੂੰ ਲਗਾਤਾਰ ਇਹ ਛੇਵਾਂ ਦਿਨ ਹੈ ਜਦ ਤੇਲ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ। ਹੁਣ ਤੱਕ ਪੈਟਰੋਲ ਦੀ ਕੀਮਤ 'ਚ 3 ਰੁਪਏ 31 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 3 ਰੁਪਏ 42 ਪੈਸੇ ਪ੍ਰਤੀ ਲੀਟਰ ਵਾਧਾ ਹੋ ਚੁੱਕਾ ਹੈ।