ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਵੱਲੋਂ ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਦਿੱਲੀ, ਮੁੰਬਈ ਅਤੇ ਚੇਨਈ ਅਤੇ ਕੋਲਕਾਤਾ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਕੋ ਜਿਹੀਆਂ ਹਨ। ਹਾਲਾਂਕਿ, 30 ਜੁਲਾਈ ਨੂੰ, ਦਿੱਲੀ ਸਰਕਾਰ ਨੇ ਡੀਜ਼ਲ ਦੀ ਕੀਮਤ 8.36 ਰੁਪਏ ਘਟਾ ਦਿੱਤੀ ਸੀ, ਜਿਸ ਕਾਰਨ ਬਜ਼ਾਰ ਵਿੱਚ ਡੀਜ਼ਲ ਦੀ ਕੀਮਤ 73.56 ਰੁਪਏ ਪ੍ਰਤੀ ਲੀਟਰ ਹੋ ਗਈ ਸੀ।
ਜਾਣੋ, ਵੱਡੇ ਮਹਾਂਨਗਰਾਂ ਵਿੱਚ ਕੀਮਤਾਂ
ਆਈਓਸੀਐਲ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਐਤਵਾਰ ਨੂੰ ਚੰਡੀਗੜ੍ਹ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਇੱਕ ਲੀਟਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹੇਠਾਂ ਲਿਖੀ ਹੈ।
ਸ਼ਹਿਰ | ਪੈਟਰੋਲ | ਡੀਜ਼ਲ |
ਦਿੱਲੀ | 73.56 | 80.57 |
ਕੋਲਕਾਤਾ | 77.06 | 82.17 |
ਮੁੰਬਈ | 80.11 | 87.31 |
ਚੇਨਈ | 78.86 | 83.75 |
ਚੰਡੀਗੜ੍ਹ | 77.56 | 73.21 |
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤ ਨੂੰ ਤੁਸੀਂ SMS ਰਾਹੀਂ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ RPS 'ਤੇ ਆਪਣਾ ਸ਼ਹਿਰ ਦਾ ਕੋਡ ਲਿਖਣਾ ਪਵੇਗਾ ਤੇ ਇਸ ਨੂੰ 9224992249 ਨੰਬਰ 'ਤੇ ਭੇਜਣਾ ਪਵੇਗਾ, ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕੋਗੇ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲ ਜਾਂਦੀਆਂ ਹਨ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੁੰਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤ ਵਿੱਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ।