ETV Bharat / bharat

ਕੋਰੋਨਾ ਵੈਕਸੀਨ ਦਾ ਦੂਜਾ ਪੜਾਅ: ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀਆਂ ਨੂੰ ਲਗਾਇਆ ਜਾਵੇਗਾ ਟੀਕਾ - second stage of vaccination

ਵੈਕਸੀਨੇਸ਼ਨ ਦੇ ਦੂਜੇ ਪੜਾਅ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਮੁੱਖ ਮੰਤਰੀਆਂ ਨੂੰ ਵੀ ਕੋਰੋਨਾ ਵੈਕਸੀਨੇਸ਼ਨ ਦਿੱਤੀ ਜਾਵੇਗੀ।

pm-modi-and-chief-ministers-get-corona-vaccine-in-second-round
ਕੋਰੋਨਾ ਵੈਕਸੀਨ ਦਾ ਦੂਜਾ ਪੜਾਅ: ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀਆਂ ਨੂੰ ਲਗਾਇਆ ਜਾਵੇਗਾ ਟੀਕਾ
author img

By

Published : Jan 21, 2021, 12:52 PM IST

ਨਵੀਂ ਦਿੱਲੀ: ਵੈਕਸੀਨੇਸ਼ਨ ਦੇ ਦੂਜੇ ਪੜਾਅ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਮੁੱਖ ਮੰਤਰੀਆਂ ਨੂੰ ਵੀ ਕੋਰੋਨਾ ਵੈਕਸੀਨੇਸ਼ਨ ਦਿੱਤੀ ਜਾਵੇਗੀ।

ਦੂਜੇ ਪੜਾਅ 'ਚ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕਾ ਲਗਾਇਆ ਜਾਵੇਗਾ। ਵੈਕਸੀਨ ਨੂੰ ਲੈ ਕੇ ਮੁੱਖ ਮੰਤਰੀਆਂ ਨਾਲ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਘਬਰਾਉਣ ਦੀ ਲੋੜ ਨਹੀਂ ਹੈ।

ਅਜਿਹੇ 'ਚ ਸਾਰੇ ਸੰਸਦ ਮੈਂਬਰ ਅਤੇ ਵਿਧਾਇਕ, ਜਿਹੜੇ 50 ਸਾਲ ਤੋਂ ਉੱਪਰ ਹਨ, ਉਨ੍ਹਾਂ ਨੂੰ ਦੂਜੇ ਪੜਾਅ 'ਚ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ।

ਕੋਰੋਨਾ ਟੀਕਾ ਦੇ ਦੂਜੇ ਪੜਾਅ ਵਿੱਚ ਸੈਨਾ, ਅਰਧ ਸੈਨਿਕ ਬਲਾਂ ਦੇ ਜਵਾਨ ਅਤੇ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ। ਹਾਲਾਂਕਿ, ਅਜੇ ਇਹ ਪਤਾ ਨਹੀਂ ਹੈ ਕਿ ਕੋਰੋਨਾ ਟੀਕਾਕਰਨ ਦਾ ਦੂਜਾ ਪੜਾਅ ਕਦੋਂ ਸ਼ੁਰੂ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.