ਕੋਲਕਾਤਾ: ਪੱਛਮੀ ਬੰਗਾਲ ਵਿੱਚ 'ਅਮਫਾਨ' ਤੂਫਾਨ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੰਗਾਲ ਵਿੱਚ ਹਨ। ਹਵਾਈ ਸਰਵੇਖਣ ਫੇਰੀ ਦੌਰਾਨ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਬਾਬੁਲ ਸੁਪ੍ਰੀਯੋ, ਪ੍ਰਤਾਪ ਚੰਦਰ ਸਾਰੰਗੀ ਅਤੇ ਦੇਬਸ਼੍ਰੀ ਚੌਧਰੀ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਮੌਜੂਦ ਹਨ।
-
#WATCH: PM Narendra Modi conducts aerial survey of areas affected by #CycloneAmphan in West Bengal. CM Mamata Banerjee is also accompanying. pic.twitter.com/Da7NebJhws
— ANI (@ANI) May 22, 2020 " class="align-text-top noRightClick twitterSection" data="
">#WATCH: PM Narendra Modi conducts aerial survey of areas affected by #CycloneAmphan in West Bengal. CM Mamata Banerjee is also accompanying. pic.twitter.com/Da7NebJhws
— ANI (@ANI) May 22, 2020#WATCH: PM Narendra Modi conducts aerial survey of areas affected by #CycloneAmphan in West Bengal. CM Mamata Banerjee is also accompanying. pic.twitter.com/Da7NebJhws
— ANI (@ANI) May 22, 2020
ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੱਸਿਆ ਕਿ ਚੱਕਰਵਾਤ ਅਮਫਾਨ ਤੋਂ ਪੱਛਮੀ ਬੰਗਾਲ ਦਾ 60% ਹਿੱਸਾ ਪ੍ਰਭਾਵਿਤ ਹੋਇਆ ਹੈ ਅਤੇ 80 ਮੌਤਾਂ ਹੋ ਗਈਆਂ ਹਨ। ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਵਾਈ ਸਰਵੇਖਣ ਤੋਂ ਬਾਅਦ ਦੋਵਾਂ ਰਾਜਾਂ ਦੀ ਸਮੀਖਿਆ ਬੈਠਕਾਂ ਵਿੱਚ ਹਿੱਸਾ ਲੈਣਗੇ ਜਿਸ ਵਿੱਚ ਰਾਹਤ ਅਤੇ ਮੁੜ ਵਸੇਬੇ ਦੇ ਕਦਮਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।
ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਨਵੀਨ ਪਟਨਾਇਕ ਆਪਣੇ-ਆਪਣੇ ਰਾਜਾਂ ਵਿੱਚ ਹਵਾਈ ਸਰਵੇਖਣ ਦੌਰਾਨ ਪ੍ਰਧਾਨ ਮੰਤਰੀ ਦੇ ਨਾਲ ਆਉਣਗੇ। ਪੱਛਮੀ ਬੰਗਾਲ ਸਰਕਾਰ ਦੇ ਅਨੁਸਾਰ, ਚੱਕਰਵਾਤੀ ਅਮਫਾਨ ਕਾਰਨ ਰਾਜ ਵਿੱਚ 72 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ।
ਰਾਜ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਤਬਾਹੀ ਮਚਾਈ ਹੈ ਅਤੇ ਨੀਵੇਂ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਬਹੁਤ ਸਾਰੇ ਤੱਟਵਰਤੀ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਦੂਰਸੰਚਾਰ ਢਾਂਚਾ ਢਹਿ ਗਿਆ ਹੈ। ਮੁੱਖ ਮੰਤਰੀ ਨੇ ਚੱਕਰਵਾਤ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਢਾਈ ਲੱਖ ਮੁਆਵਜ਼ਾ ਦੇਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ: 'ਥਾਲੀ 'ਚ ਨਹੀਂ ਠੇਲਿਆਂ 'ਤੇ ਰਹਿ ਗਈਆਂ ਸਬਜ਼ੀਆਂ'