ETV Bharat / bharat

ਦਿਨ-ਰਾਤ ਵਿਰੋਧ ਕਰ ਰਹੇ ਕਿਸਾਨਾਂ ਨੂੰ 'ਮੋਦੀ ਦੀ ਵਧਾਈ' - farm ordinance

ਖੇਤੀ ਆਰਡੀਨੈਂਸ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀ 'ਚ ਟਵੀਟ ਕਰ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਪੰਜਾਬੀ ਭਾਸ਼ਾ ਵਿੱਚ ਪ੍ਰਧਾਨ ਮੰਤਰੀ ਦਾ ਟਵੀਟ, ਅਕਾਲੀ ਦਲ ਦਾ ਖੇਤੀ ਆਰਡੀਨੈਂਸ 'ਤੇ ਸਟੈਂਡ ਅਤੇ ਕਿਸਾਨਾਂ ਦੀ ਇਸ ਆਰਡੀਨੈਂਸ ਨੂੰ ਲੈ ਕੇ ਪ੍ਰਤੀਕਿਰਿਆ ਨੂੰ ਜਾਣਨ ਲਈ ਪੜ੍ਹੋ ਪੂਰੀ ਖ਼ਬਰ...

ਪੀਐਮ ਮੋਦੀ ਨੇ ਖੇਤੀ ਬਿੱਲ ਪਾਸ ਹੋਣ 'ਤੇ ਪੰਜਾਬੀ 'ਚ ਟਵੀਟ ਕਰ ਕਿਸਾਨਾਂ ਨੂੰ ਦਿੱਤੀ ਵਧਾਈ

author img

By

Published : Sep 20, 2020, 7:00 PM IST

Updated : Sep 20, 2020, 9:06 PM IST

ਨਵੀਂ ਦਿੱਲੀ: ਖੇਤੀ ਆਰਡੀਨੈਂਸ ਹੁਣ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿੱਚ ਵੀ ਪਾਸ ਹੋ ਗਿਆ ਹੈ ਅਤੇ ਇਸ ਦੇ ਕਾਨੂੰਨ ਬਣਨ ਵਿੱਚ ਹੁਣ ਰਾਸ਼ਟਰਪਤੀ ਦੇ ਹਸਤਾਖ਼ਰ ਦੀ ਦੇਰੀ ਹੈ। ਆਰਡੀਨੈਂਸਾਂ ਦੇ ਦੋਵਾਂ ਸਦਨਾਂ ਵਿੱਚ ਪਾਸ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਸਾਨਾਂ ਨੂੰ ਵਧਾਈ ਦਿੱਤੀ ਹੈ।

  • ਭਾਰਤ ਦੇ ਖੇਤੀਬਾੜੀ ਇਤਿਹਾਸ ਵਿੱਚ ਅੱਜ ਵੱਡਾ ਦਿਨ ਹੈ। ਸੰਸਦ ਵਿੱਚ ਅਹਿਮ ਬਿਲਾਂ ਦੇ ਪਾਸ ਹੋਣ 'ਤੇ ਸਾਡੇ ਮਿਹਨਤੀ ਕਿਸਾਨਾਂ ਨੂੰ ਵਧਾਈਆਂਂ। ਇਹ ਨਾ ਕੇਵਲ ਖੇਤੀਬਾੜੀ ਖੇਤਰ ਵਿੱਚ ਮੁਕੰਮਲ ਪਰਿਵਰਤਨ ਲਿਆਉਣਗੇ ਬਲਕਿ ਇਨ੍ਹਾਂ ਨਾਲ ਕਰੋੜਾਂ ਕਿਸਾਨ ਸਸ਼ਕਤ ਵੀ ਹੋਣਗੇ।

    — Narendra Modi (@narendramodi) September 20, 2020 " class="align-text-top noRightClick twitterSection" data=" ">

ਦੱਸ ਦਈਏ ਕਿ ਮੋਦੀ ਨੇ ਪੰਜਾਬੀ ਵਿੱਚ ਟਵੀਟ ਕਰ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪਹਿਲੇ ਟਵੀਟ ਵਿੱਚ ਲਿਖਿਆ, "ਭਾਰਤ ਦੇ ਖੇਤੀਬਾੜੀ ਇਤਿਹਾਸ ਵਿੱਚ ਅੱਜ ਵੱਡਾ ਦਿਨ ਹੈ। ਸੰਸਦ ਵਿੱਚ ਅਹਿਮ ਬਿਲਾਂ ਦੇ ਪਾਸ ਹੋਣ 'ਤੇ ਸਾਡੇ ਮਿਹਨਤੀ ਕਿਸਾਨਾਂ ਨੂੰ ਵਧਾਈਆਂ। ਇਹ ਨਾ ਕੇਵਲ ਖੇਤੀਬਾੜੀ ਖੇਤਰ ਵਿੱਚ ਮੁਕੰਮਲ ਪਰਿਵਰਤਨ ਲਿਆਉਣਗੇ ਬਲਕਿ ਇਨ੍ਹਾਂ ਨਾਲ ਕਰੋੜਾਂ ਕਿਸਾਨ ਸਸ਼ਕਤ ਵੀ ਹੋਣਗੇ।"

  • ਦਹਾਕਿਆਂ ਤੱਕ ਸਾਡੇ ਕਿਸਾਨ ਕਈ ਤਰ੍ਹਾਂ ਦੇ ਬੰਧਨਾਂ ਵਿੱਚ ਜਕੜੇ ਹੋਏ ਸਨ ਤੇ ਉਨ੍ਹਾਂ ਨੂੰ ਵਿਚੋਲਿਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੰਸਦ ਵਿੱਚ ਪਾਸ ਹੋਏ ਬਿਲਾਂ ਨਾਲ ਕਿਸਾਨਾਂ ਨੂੰ ਇਨ੍ਹਾਂ ਸਭ ਤੋਂ ਆਜ਼ਾਦੀ ਮਿਲੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਯਤਨਾਂ ਨੂੰ ਬਲ ਮਿਲੇਗਾ ਤੇ ਉਨ੍ਹਾਂ ਦੀ ਸਮ੍ਰਿੱਧੀ ਸੁਨਿਸ਼ਚਿਤ ਹੋਵੇਗੀ।

ਉਨ੍ਹਾਂ ਨੇ ਆਪਣੇ ਦੂਜੇ ਟਵੀਟ ਵਿੱਚ ਲਿਖਿਆ,"ਦਹਾਕਿਆਂ ਤੱਕ ਸਾਡੇ ਕਿਸਾਨ ਕਈ ਤਰ੍ਹਾਂ ਦੇ ਬੰਧਨਾਂ ਵਿੱਚ ਜਕੜੇ ਹੋਏ ਸਨ ਤੇ ਉਨ੍ਹਾਂ ਨੂੰ ਵਿਚੋਲਿਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੰਸਦ ਵਿੱਚ ਪਾਸ ਹੋਏ ਬਿਲਾਂ ਨਾਲ ਕਿਸਾਨਾਂ ਨੂੰ ਇਨ੍ਹਾਂ ਸਭ ਤੋਂ ਆਜ਼ਾਦੀ ਮਿਲੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਯਤਨਾਂ ਨੂੰ ਬਲ ਮਿਲੇਗਾ ਤੇ ਉਨ੍ਹਾਂ ਦੀ ਸਮ੍ਰਿੱਧੀ ਸੁਨਿਸ਼ਚਿਤ ਹੋਵੇਗੀ।"

  • ਸਾਡੇ ਖੇਤੀਬਾੜੀ ਖੇਤਰ ਨੂੰ ਨਵੀਨਤਮ ਤਕਨੀਕ ਦੀ ਤਤਕਾਲ ਲੋੜ ਹੈ, ਕਿਉਂਕਿ ਇਸ ਨਾਲ ਮਿਹਨਤੀ ਕਿਸਾਨਾਂ ਨੂੰ ਮਦਦ ਮਿਲੇਗੀ। ਹੁਣ ਇਨ੍ਹਾਂ ਬਿਲਾਂ ਦੇ ਪਾਸ ਹੋਣ ਦੇ ਨਾਲ ਸਾਡੇ ਕਿਸਾਨਾਂ ਦੀ ਪਹੁੰਚ ਭਵਿੱਖ ਦੀ ਟੈਕਨੋਲੋਜੀ ਤੱਕ ਅਸਾਨ ਹੋਵੇਗੀ। ਇਸ ਨਾਲ ਨਾ ਕੇਵਲ ਉਪਜ ਵਧੇਗੀ, ਬਲਕਿ ਬਿਹਤਰ ਨਤੀਜੇ ਸਾਹਮਣੇ ਆਉਣਗੇ। ਇਹ ਇੱਕ ਸੁਆਗਤਯੋਗ ਕਦਮ ਹੈ।

ਤੀਜੇ ਟਵੀਟ ਵਿੱਚ ਮੋਦੀ ਨੇ ਲਿਖਿਆ,"ਸਾਡੇ ਖੇਤੀਬਾੜੀ ਖੇਤਰ ਨੂੰ ਨਵੀਨਤਮ ਤਕਨੀਕ ਦੀ ਤਤਕਾਲ ਲੋੜ ਹੈ, ਕਿਉਂਕਿ ਇਸ ਨਾਲ ਮਿਹਨਤੀ ਕਿਸਾਨਾਂ ਨੂੰ ਮਦਦ ਮਿਲੇਗੀ। ਹੁਣ ਇਨ੍ਹਾਂ ਬਿਲਾਂ ਦੇ ਪਾਸ ਹੋਣ ਦੇ ਨਾਲ ਸਾਡੇ ਕਿਸਾਨਾਂ ਦੀ ਪਹੁੰਚ ਭਵਿੱਖ ਦੀ ਟੈਕਨੋਲੋਜੀ ਤੱਕ ਅਸਾਨ ਹੋਵੇਗੀ। ਇਸ ਨਾਲ ਨਾ ਕੇਵਲ ਉਪਜ ਵਧੇਗੀ, ਬਲਕਿ ਬਿਹਤਰ ਨਤੀਜੇ ਸਾਹਮਣੇ ਆਉਣਗੇ। ਇਹ ਇੱਕ ਸੁਆਗਤਯੋਗ ਕਦਮ ਹੈ।"

  • ਮੈਂ ਪਹਿਲਾਂ ਵੀ ਕਿਹਾ ਸੀ ਤੇ ਇੱਕ ਵਾਰ ਫਿਰ ਕਹਿੰਦਾ ਹਾਂ:

    ਐੱਮਐੱਸਪੀ (MSP) ਦੀ ਵਿਵਸਥਾ ਜਾਰੀ ਰਹੇਗੀ।

    ਸਰਕਾਰੀ ਖ਼ਰੀਦ ਜਾਰੀ ਰਹੇਗੀ।

    ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਦੇ ਲਈ ਹਰ ਸੰਭਵ ਯਤਨ ਕਰਾਂਗੇ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜੀਵਨ ਸੁਨਿਸ਼ਚਿਤ ਕਰਾਂਗੇ।

ਕਿਸਾਨਾਂ ਨੂੰ ਸਰਕਾਰੀ ਖ਼ਰੀਦ ਅਤੇ ਐਮਐਸਪੀ ਦਾ ਭਰੋਸਾ ਦਵਾਉਂਦੇ ਹੋਏ ਮੋਦੀ ਨੇ ਆਪਣੇ ਚੌਥੇ ਟਵੀਟ ਵਿੱਚ ਲਿਖਿਆ,"ਮੈਂ ਪਹਿਲਾਂ ਵੀ ਕਿਹਾ ਸੀ ਤੇ ਇੱਕ ਵਾਰ ਫਿਰ ਕਹਿੰਦਾ ਹਾਂ: ਐੱਮਐੱਸਪੀ (MSP) ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖ਼ਰੀਦ ਜਾਰੀ ਰਹੇਗੀ। ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਦੇ ਲਈ ਹਰ ਸੰਭਵ ਯਤਨ ਕਰਾਂਗੇ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜੀਵਨ ਸੁਨਿਸ਼ਚਿਤ ਕਰਾਂਗੇ।"

ਕਿਉਂ ਕੀਤੇ ਗਏ ਪੰਜਾਬੀ 'ਚ ਟਵੀਟ?

ਖੇਤੀ ਆਰਡੀਨੈਂਸਾਂ ਦੇ ਪਾਸ ਹੋਣ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਪੰਜਾਬੀ ਵਿੱਚ ਟਵੀਟ ਕਰਨਾ ਕਈ ਸਵਾਲ ਪੈਦਾ ਕਰਦਾ ਹੈ। ਕੀ ਅਜਿਹੇ ਟਵੀਟ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਤਸੱਲੀ ਦੇਣ ਲਈ ਕੀਤੇ ਜਾ ਰਹੇ ਹਨ ਕਿ ਇਹ ਬਿਲ ਉਨ੍ਹਾਂ ਦੇ ਹੱਕ ਵਿੱਚ ਹਨ। ਕਿਉਂਕਿ ਪੰਜਾਬ ਵਿੱਚ ਭਾਜਪਾ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵੀ ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਹੁਣ ਕੇਂਦਰ ਸਰਕਾਰ ਦੇ ਵਿਰੁੱਧ ਹੋ ਚੁੱਕੀ ਹੈ।

ਅਕਾਲੀ ਦਲ ਨੇ ਪਿਛਾਂ ਮੋੜੇ ਪੈਰ

ਸ਼ੁਰੂਆਤ ਵਿੱਚ ਖੇਤੀ ਆਰਡੀਨੈਂਸ ਦੇ ਹੱਕ 'ਚ ਨਿੱਤਰਣ ਵਾਲੀ ਅਕਾਲੀ ਦਲ ਨੂੰ ਵੀ ਕਿਸਾਨਾਂ ਦੇ ਵਿਰੋਧ ਨੇ ਹੁਣ ਪਿਛਾਂ ਪੈਰ ਮੋੜਣ ਲਈ ਮਜ਼ਬੂਰ ਕਰ ਦਿੱਤਾ ਹੈ। ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਬੀਤੇ ਵੀਰਵਾਰ ਨੂੰ ਕੇਂਦਰ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਵਜ਼ੀਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

ਆਰਡੀਨੈਂਸਾਂ ਵਿਰੁੱਧ ਪੰਜਾਬ ਦੇ ਕਿਸਾਨ ਲੜ ਰਹੇ ਆਰ-ਪਾਰ ਦੀ ਲੜਾਈ

ਤਿੰਨ ਖੇਤੀ ਆਰਡੀਨੈਂਸਾਂ ਦੀ ਪੇਸ਼ਕਸ਼ ਤੋਂ ਬਾਅਦ ਤੋਂ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਇਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧ ਇਥੋਂ ਤੱਕ ਤੇਜ਼ ਹੋ ਚੁੱਕਿਆ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਘਰ ਬਾਹਰ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਇੱਕ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ। ਹੁਣ ਕਿਸਾਨਾਂ ਵੱਲੋਂ 25 ਤਰੀਕ ਨੂੰ ਇਨ੍ਹਾਂ ਬਿਲਾਂ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਹੈ।

ਵਧਾਈ ਜਾਂ ਮਜ਼ਾਕ ?

ਖੇਤੀ ਬਿਲਾਂ 'ਤੇ ਅਜਿਹੀ ਸਿਆਸਤ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬੀ ਵਿੱਚ ਟਵੀਟ ਕਰਨਾ ਸਾਫ਼ ਦਰਸਾਉਂਦਾ ਹੈ ਕਿ ਹੁਣ ਭਾਜਪਾ ਕਿਸਾਨਾਂ ਨੂੰ ਸ਼ਾਂਤ ਕਰਨ ਅਤੇ ਇਨ੍ਹਾਂ ਆਰਡੀਨੈਂਸਾਂ ਦੇ ਫ਼ਾਇਦੇ ਗਿਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ। ਉਂਝ, ਕਿਸਾਨਾਂ ਦੀ ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਅਜਿਹੀ ਪ੍ਰਤੀਕਿਰਿਆ ਦੇ ਬਾਵਜੂਦ ਵੀ ਇਨ੍ਹਾਂ ਦਾ ਪਾਸ ਹੋਣਾ ਅਤੇ ਉਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਕਿਸਾਨਾਂ ਨੂੰ ਵਧਾਈ ਦੇਣਾ, ਉਨ੍ਹਾਂ ਨਾਲ ਕੋਝਾ ਮਜ਼ਾਕ ਜਾਪਦਾ ਹੈ।

Last Updated : Sep 20, 2020, 9:06 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.