ETV Bharat / bharat

ਪ੍ਰਧਾਨ ਮੰਤਰੀ ਮੋਦੀ ਨੇ ਪਾਕਿ ਛੱਡ ਗੁਆਂਢੀ ਦੇਸ਼ਾਂ ਦੇ ਮੁਖੀਆਂ ਨੂੰ ਫੋਨ ਕਰ ਦਿੱਤੀ ਵਧਾਈ - ਮੰਤਰੀ ਮੋਦੀ ਨੇ ਨਵੇਂ ਸਾਲ ਦੀ ਗੁਆਂਢੀ ਦੇਸ਼ਾਂ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੇ ਗੁਆਂਢੀ ਦੇਸ਼ ਨੇਪਾਲ, ਭੂਟਾਨ, ਬੰਗਲਾਦੇਸ਼, ਸ੍ਰੀਲੰਕਾ ਅਤੇ ਮਾਲਦੀਵ ਦੇ ਲੋਕਾਂ ਨੂੰ ਗੁਆਂਢੀ ਦੇਸ਼ ਨੀਤੀ ਤਹਿਤ ਨਵੇਂ ਸਾਲ ਲਈ ਭਾਰਤ ਦੇ ਲੋਕਾਂ ਵੱਲੋਂ ਵਧਾਈਆਂ ਦਿੱਤੀਆਂ। ਇਸ ਦੌਰਾਨ, ਮੋਦੀ ਨੇ  ਕਈ ਦੇਸ਼ਾਂ ਦੇ ਦੇ ਮੁਖੀਆਂ ਅਤੇ ਪ੍ਰਧਾਨ ਮੰਤਰੀਆਂ ਨਾਲ ਗੱਲਬਾਤ ਕੀਤੀ। ਹਾਲਾਂਕਿ, ਉਨ੍ਹਾਂ ਇਕ ਹੋਰ ਗੁਆਂਢੀ ਦੇਸ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਫੋਨ ਨਹੀਂ ਕੀਤਾ। ਇਸ ਦੌਰਾਨ ਮੋਦੀ ਨੇ 2019 ਵਿੱਚ ਦੋਵਾਂ ਦੇਸ਼ਾਂ ਵਿਚਾਲੇ ਸਮਝੌਤਿਆਂ ਅਤੇ ਸਬੰਧਾਂ 'ਤੇ ਚਾਨਣਾ ਪਾਇਆ।

ਫ਼ੋਟੋ
ਫ਼ੋਟੋ
author img

By

Published : Jan 1, 2020, 11:55 PM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਆਂਢੀ ਦੇਸ਼ ਨੀਤੀ ਤਹਿਤ ਭਾਰਤੀ ਸੀਮਾ ਨਾਲ ਲੱਗਦੇ ਰਾਜਾਂ ਦੇ ਮੁਖੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਦੌਰਾਨ, ਬੁੱਧਵਾਰ ਨੂੰ, ਮੋਦੀ ਨੇ ਬੰਗਲਾਦੇਸ਼ ਦੀ ਪ੍ਰਧਾਨਮੰਤਰੀ ਸ਼ੇਖ ਹਸੀਨਾ, ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗੈਲ ਵੈਂਚੁਕ ਅਤੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਨਾਲ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਾਬਾਇਆ ਰਾਜਪਕਸ਼, ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਸੋਲੀਹ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨਾਲ ਫੋਨ 'ਤੇ ਗੱਲਬਾਤ ਕੀਤੀ। ਹਾਲਾਂਕਿ, ਉਨ੍ਹਾਂ ਇੱਕ ਹੋਰ ਗੁਆਂਢੀ ਦੇਸ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਫੋਨ ਨਹੀਂ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਲੋਕਾਂ ਵੱਲੋਂ, ਗੁਆਂਢੀ ਦੇਸ਼ਾਂ ਦੇ ਨੇਤਾਵਾਂ ਅਤੇ ਲੋਕਾਂ ਨੂੰ ਵਧਾਈ ਦਿੱਤੀ। ਇਸ ਦੌਰਾਨ, ਮੋਦੀ ਨੇ ਸਭ ਤੋਂ ਪਹਿਲਾਂ ਗੁਆਂਢੀ ਦੇਸ਼ ਦੀ ਨੀਤੀ ਤਹਿਤ ਸੁਰੱਖਿਆ, ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੇ ਮਾਮਲੇ ਵਿੱਚ ਸਾਰੇ ਦੋਸਤਾਂ ਅਤੇ ਭਾਈਵਾਲਾਂ ਪ੍ਰਤੀ ਭਾਰਤ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ।

ਭੂਟਾਨ ਦੇ ਰਾਜੇ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ 2019 ਦੀਆਂ ਪ੍ਰਾਪਤੀਆਂ ਅਤੇ ਦੋਵਾਂ ਦੇਸ਼ਾਂ ਦਰਮਿਆਨ ਹੋਏ ਸਮਝੌਤਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ, ‘ਅਸੀਂ ਭੂਟਾਨ ਦੇ ਰਾਜੇ ਦੇ ਭਾਰਤ ਆਉਣ ਦੀ ਉਡੀਕ ਕਰ ਰਹੇ ਹਾਂ।

ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਾਬਾਇਆ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੀਆਂ ਇੱਛਾਵਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ 2020 ਵਿੱਚ ਸ੍ਰੀਲੰਕਾ ਅਤੇ ਭਾਰਤ ਵਿਚਾਲੇ ਕਈ ਸਮਝੌਤੇ ਹੋਣਗੇ। ਦੋਵਾਂ ਦੇਸ਼ਾਂ ਦਰਮਿਆਨ ਦੋਸਤਾਨਾ ਸਬੰਧਾਂ ਵਿੱਚ ਵੀ ਵਾਧਾ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲੀਹ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਤੇ ਹਿੰਦ ਮਹਾਂਸਾਗਰ ਦੇ ਰਣਨੀਤਕ ਮਹੱਤਵਪੂਰਨ ਟਾਪੂ ਦੇ ਲੋਕਾਂ ਨੂੰ 2020 ਦੀ ਖੁਸ਼ੀ ਦੀ ਕਾਮਨਾ ਕੀਤੀ।

ਮਾਲਦੀਵ ਵਿਚਲੇ ਭਾਰਤੀ ਦੂਤਘਰ ਨੇ ਕਿਹਾ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਸੋਲੀਹ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਅਤੇ ਮਾਲਦੀਵ ਦੇ ਲੋਕਾਂ ਨੂੰ 2020 ਦੀਆਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਇੱਕ ਕਰੀਬੀ ਦੋਸਤ ਅਤੇ ਸਮੁੰਦਰੀ ਗੁਆਂਢੀ ਹੋਣ ਦੇ ਨਾਤੇ, ਭਾਰਤ ਮਾਲਦੀਵ ਦੇ ਵਿਕਾਸ ਲਈ ਉਸ ਨਾਲ ਭਾਈਵਾਲੀ ਲਈ ਵਚਨਬੱਧ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਤਿੰਨ ਸਾਲਾਂ ਲਈ ਅਵਾਮੀ ਲੀਗ ਦੀ ਮੁੜ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ। ਇਸਦੇ ਨਾਲ ਹੀ, ਉਨ੍ਹਾਂ 2019 ਵਿੱਚ ਭਾਰਤ-ਬੰਗਲਾਦੇਸ਼ ਸਬੰਧਾਂ ਦੀ ਪ੍ਰਗਤੀ ਬਾਰੇ ਗੱਲ ਕੀਤੀ।

ਇਸ ਤੋਂ ਬਾਅਦ, ਮੋਦੀ ਨੇ ਆਪਣੇ ਨੇਪਾਲੀ ਹਮਰੁਤਬਾ ਨਾਲ ਗੱਲ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਵਿੱਚ ਸੁਧਾਰ ਅਤੇ ਪਿਛਲੇ ਸਾਲ ਕਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ 'ਤੇ ਤਸੱਲੀ ਪ੍ਰਗਟਾਈ।

Intro:Body:

navneet

Conclusion:

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.