ETV Bharat / bharat

ਲੌਕਡਾਊਨ 'ਚ ਵਾਧੇ 'ਤੇ ਵਿਚਾਰ, ਪੀਐਮ ਮੋਦੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਸਰਬ-ਪਾਰਟੀ ਬੈਠਕ

author img

By

Published : Apr 8, 2020, 3:03 PM IST

ਕੋਵਿਡ-19 ਕਾਰਨ ਦੇਸ਼ 'ਚ ਲਾਗੂ ਲੌਕਡਾਊਨ ਦੇ ਵਿਸਥਾਰ ਦੀਆਂ ਸੰਭਾਵਨਾ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀਆਂ ਦੇ ਫਲੋਰ ਲੀਡਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ।

ਪੀਐਮ ਮੋਦੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਸਰਬ-ਪਾਰਟੀ ਬੈਠਕ

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਕਾਰਨ ਦੇਸ਼ 'ਚ ਲਾਗੂ ਲੌਕਡਾਊਨ ਦੇ ਵਿਸਥਾਰ ਦੀਆਂ ਸੰਭਾਵਨਾ ਦੇ ਦੌਰਾਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਪਾਰਟੀਆਂ ਦੇ ਫਲੋਰ ਲੀਡਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ, ਜਿਨ੍ਹਾਂ ਦੇ ਸੰਸਦ ਮੈਂਬਰਾਂ ਦੀ ਗਿਣਤੀ ਰਾਜ ਸਭਾ ਅਤੇ ਲੋਕ ਸਭਾ ਵਿੱਚ ਘੱਟੋ-ਘੱਟ 5 ਹੈ।

ਇਹ ਮੀਟਿੰਗ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਸਵੇਰੇ 11 ਵਜੇ ਸ਼ੁਰੂ ਹੋਈ ਤਾਂ ਜੋ ਭਵਿੱਖ ਵਿਚ ਲੌਕਡਾਊਨ ਵਧਾਏ ਜਾਣ 'ਤੇ ਕੋਈ ਫ਼ੈਸਲਾ ਲਿਆ ਜਾ ਸਕੇ। ਹਾਲਾਂਕਿ, ਸੂਤਰਾਂ ਮੁਤਾਬਕ 11 ਅਪ੍ਰੈਲ ਤੋਂ ਪਹਿਲਾਂ ਲੌਕਡਾਊਨ ਵਧਾਉਣ ਨੂੰ ਲੈ ਕੇ ਕੋਈ ਐਲਾਨ ਹੋਣ ਦੀ ਸੰਭਾਵਨਾ ਨਹੀਂ। ਇਸ ਬੈਠਕ ਵਿੱਚ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕਹਿਰ ਤੋਂ ਇਲਾਵਾ ਹੋਰ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ।

ਇਸ ਕਾਨਫ਼ਰੰਸ ਵਿੱਚ ਕਾਂਗਰਸ ਦੇ ਗੁਲਾਮ ਨਬੀ ਆਜ਼ਾਦ, ਸ਼ਿਵ ਸੈਨਾ ਆਗ ਸੰਜੇ ਰਾਉਤ, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਬਸਪਾ ਆਗੂ ਐਸਸੀ ਮਿਸ਼ਰਾ, ਐਲਜੇਪੀ ਆਗੂ ਚਿਰਾਗ ਪਾਸਵਾਨ, ਐਨਸੀਪੀ ਮੁਖੀ ਸ਼ਰਦ ਪਵਾਰ ਅਤੇ ਸ਼੍ਰੋਮਣੀ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਸਣੇ ਕਈ ਹੋਰ ਆਗੂ ਸ਼ਾਮਲ ਹੋਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.