ETV Bharat / bharat

PM ਮੋਦੀ ਨੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ, ਤਾਲਾਬੰਦੀ ਵਧਾਉਣ ਨੂੰ ਲੈ ਕੇ ਮੰਗੇ ਸੁਝਾਅ - ਪੀਐਮ ਨੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਵਿਚਾਲੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤ ਵਿੱਚ ਤਾਲਾਬੰਦੀ ਵਧਾਉਣ ਲਈ ਸੁਝਾਅ ਮੰਗੇ।

ਫ਼ੋਟੋ।
ਫ਼ੋਟੋ।
author img

By

Published : Apr 11, 2020, 12:54 PM IST

ਨਵੀਂ ਦਿੱਲੀ: ਸਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚਾਲੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ।

ਇਸ ਦੌਰਾਨ ਉਨ੍ਹਾਂ ਸਾਰਿਆਂ ਤੋਂ ਫੀਡਬੈਕ ਲਿਆ ਕਿ ਕੋਵਿਡ-19 ਦੇ ਪ੍ਰਕੋਪ ਨੂੰ ਰੋਕਣ ਲਈ 14 ਅਪ੍ਰੈਲ ਨੂੰ ਖ਼ਤਮ ਹੋਣ ਜਾ ਰਹੀ 21 ਦਿਨਾਂ ਦੀ ਤਾਲਾਬੰਦੀ ਨੂੰ ਵਧਾਉਣਾ ਚਾਹੀਦਾ ਹੈ ਜਾ ਨਹੀਂ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਮਾਸਕ ਪਾਏ ਹੋਏ ਦਿਖਾਈ ਦਿੱਤੇ ਜਦ ਕਿ ਬਾਕੀ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਵੀ ਮਾਸਕ ਪਾਏ ਸਨ।

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ 7 ਦਿਨ 24 ਘੰਟੇ ਉਪਲੱਬਧ ਹਨ। ਮੁੱਖ ਮੰਤਰੀ ਕਿਸੇ ਵੀ ਸਮੇਂ ਗੱਲ ਕਰ ਸਕਦੇ ਹਨ, ਸੁਝਾਅ ਦੇ ਸਕਦੇ ਹਨ, ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣਾ ਹੈ। ਇਸ ਦੌਰਾਨ ਸਿਹਤ ਮੰਤਰਾਲੇ ਨੇ ਇੱਕ ਪ੍ਰੈਜ਼ੇਂਟੇਸ਼ਨ ਦਿੱਤੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਦੌਰਾਨ ਕਿਹਾ ਕਿ ਤਾਲਾਬੰਦੀ ਨੂੰ ਘੱਟੋ ਘੱਟ 30 ਅਪ੍ਰੈਲ ਤੱਕ ਵਧਾਇਆ ਜਾਣਾ ਚਾਹੀਦਾ ਹੈ। ਇਹ ਫੈਸਲਾ ਰਾਸ਼ਟਰੀ ਪੱਧਰ 'ਤੇ ਹੋਣਾ ਚਾਹੀਦਾ ਹੈ, ਜੇਕਰ ਰਾਜਾਂ ਨੇ ਆਪਣੇ ਪੱਧਰ' ਤੇ ਫੈਸਲਾ ਲਿਆ ਤਾਂ ਇਸ ਦਾ ਇੰਨਾ ਪ੍ਰਭਾਵ ਨਹੀਂ ਹੋਵੇਗਾ। ਆਵਾਜਾਈ ਕਿਸੇ ਵੀ ਸਥਿਤੀ ਵਿੱਚ ਨਹੀਂ ਖੋਲ੍ਹਣੀ ਚਾਹੀਦੀ।

ਦੱਸਦਈਏ ਕਿ ਪੰਜਾਬ ਅਤੇ ਉਡੀਸਾ ਵਿੱਚ ਕਰਫਿਊ 30 ਅਪ੍ਰੈਲ ਤੱਕ ਵੱਧਾ ਦਿੱਤਾ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.