ETV Bharat / bharat

ਪੀਐਮ ਮੋਦੀ ਦੀ ਮੁੱਖ ਮੰਤਰੀਆਂ ਨਾਲ ਬੈਠਕ, ਤਾਲਾਬੰਦੀ ਤੇ ਕੋਰੋਨਾ ਸੰਕਟ ਉੱਤੇ ਹੋਈ ਚਰਚਾ - ਪੀਐਮ ਮੋਦੀ ਦੀ ਮੁੱਖ ਮੰਤਰੀਆਂ ਨਾਲ ਬੈਠਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਤਾਲਾਬੰਦੀ ਤੇ ਕੋਰੋਨਾ ਸੰਕਟ ਉੱਤੇ ਚਰਚਾ ਕੀਤੀ ਗਈ।

ਫ਼ੋਟੋ।
ਫ਼ੋਟੋ।
author img

By

Published : Apr 27, 2020, 3:03 PM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ ਜਿਸ ਦੌਰਾਨ ਦੇਸ਼ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲਗਾਈ ਗਈ ਤਾਲਾਬੰਦੀ ਅਤੇ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਹਰਸ਼ ਵਰਧਨ, ਪ੍ਰਧਾਨ ਮੰਤਰੀ ਦਫਤਰ ਅਤੇ ਕੇਂਦਰੀ ਸਿਹਤ ਮੰਤਰਾਲੇ ਦੇ ਉੱਚ ਅਧਿਕਾਰੀ ਸ਼ਾਮਲ ਹੋਏ। ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਇਹ ਤੀਜੀ ਮੁਲਾਕਾਤ ਸੀ। ਇਸ ਸਮੇਂ ਇਹ ਬੈਠਕ ਖ਼ਤਮ ਹੋ ਗਈ ਹੈ ਅਤੇ ਹੁਣ ਸਾਰੇ ਰਾਜਾਂ ਦੇ ਫੈਸਲਿਆਂ ਦੀ ਉਡੀਕ ਹੈ।

ਸੂਤਰਾਂ ਅਨੁਸਾਰ ਪੀਐਮ ਮੋਦੀ ਨੇ ਕਿਹਾ ਕਿ ਤਾਲਾਬੰਦੀ ਖੋਲ੍ਹਣ ਲਈ ਨੀਤੀ ਤਿਆਰ ਕੀਤੀ ਜਾਣੀ ਹੈ। ਰਾਜਾਂ ਨੂੰ ਲਾਲ, ਹਰੇ ਅਤੇ ਸੰਤਰੀ ਜ਼ੋਨ ਖੋਲ੍ਹਣ ਬਾਰੇ ਆਪਣੀ ਨੀਤੀ ਬਣਾਉਣੀ ਚਾਹੀਦੀ ਹੈ। ਮੀਟਿੰਗ ਦੌਰਾਨ 9 ਰਾਜਾਂ ਦੇ ਮੁੱਖ ਮੰਤਰੀਆਂ ਨੇ ਆਪਣੇ ਵਿਚਾਰ ਪ੍ਰਧਾਨ ਮੰਤਰੀ ਸਾਹਮਣੇ ਰੱਖੇ। ਇਨ੍ਹਾਂ ਵਿੱਚੋਂ ਚਾਰ ਮੁੱਖ ਮੰਤਰੀਆਂ ਨੇ ਤਾਲਾਬੰਦੀ ਵਧਾਉਣ ਦਾ ਸੁਝਾਅ ਦਿੱਤਾ ਹੈ।

ਸੂਤਰਾਂ ਨੇ ਕਿਹਾ ਕਿ ਪੀਐਮ ਮੋਦੀ ਨੇ ਮੁੱਖ ਮੰਤਰੀਆਂ ਨਾਲ ਇੱਕ ਮੀਟਿੰਗ ਵਿੱਚ ਸੰਕੇਤ ਦਿੱਤਾ ਹੈ ਕਿ ਇਹ ਫੈਸਲਾ 3 ਮਈ ਤੋਂ ਬਾਅਦ ਲਿਆ ਜਾਵੇਗਾ, ਜਿਹੜੇ ਰਾਜ ਜ਼ਿਆਦਾ ਪ੍ਰਭਾਵਤ ਹਨ, ਉਨ੍ਹਾਂ ਵਿੱਚ ਤਾਲਾਬੰਦੀ ਜਾਰੀ ਰਹੇਗੀ। ਜਿਥੇ ਸਥਿਤੀ ਠੀਕ ਹੈ ਉੱਥੇ ਰਿਆਇਤ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਰਥਿਕਤਾ ਦੇ ਮੋਰਚੇ ‘ਤੇ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਸਾਡੀ ਆਰਥਿਕਤਾ ਚੰਗੀ ਸਥਿਤੀ ਵਿਚ ਹੈ।

ਦੱਸ ਦਈਏ ਕਿ ਭਾਰਤ ਵਿਚ ਹੁਣ ਤੱਕ 872 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ ਜਦ ਕਿ ਸੰਕਰਮਿਤ ਮਾਮਲਿਆਂ ਦੀ ਗਿਣਤੀ ਵਧ ਕੇ 27,892 ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1,396 ਨਵੇਂ ਕੇਸ ਸਾਹਮਣੇ ਆਏ ਹਨ ਅਤੇ 48 ਲੋਕਾਂ ਦੀ ਮੌਤ ਹੋ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.