ETV Bharat / bharat

ਕੋਰੋਨਾ 'ਤੇ ਕਾਬੂ ਪਾਉਣ ਲਈ ਪੀਐਮ ਮੋਦੀ ਨੇ ਮੁੱਖ ਮੰਤਰੀਆਂ ਨਾਲ ਕੀਤੀ ਬੈਠਕ - ਕੰਟੇਨਮੈਂਟ ਜ਼ੋਨ

ਪੀਐਮ ਮੋਦੀ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਬੈਠਕ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਬਣੀ ਸਥਿਤੀ ਦੀ ਸਮੀਖਿਆ ਦੇ ਨਾਲ-ਨਾਲ ਇਸ 'ਚੋਂ ਉਭਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

PM Modi interacts with CMs on ways to strengthen COVID-19 containment strategy
ਕੋਰੋਨਾ 'ਤੇ ਕਾਬੂ ਪਾਉਣ ਲਈ ਪੀਐਮ ਮੋਦੀ ਨੇ ਮੁੱਖ ਮੰਤਰੀਆਂ ਨਾਲ ਕੀਤੀ ਬੈਠਕ
author img

By

Published : May 11, 2020, 8:10 PM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਮਹਾਂਮਾਰੀ ਕਾਰਨ ਬਣੇ ਹਾਲਾਤਾਂ ਨੂੰ ਲੈ ਕੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਬੈਠਕ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੀ ਸ਼ਾਮਲ ਹੋਏ।

ਪੀਐਮ ਮੋਦੀ ਨੇ ਕਿਹਾ ਕਿ ਅਸੀਂ ਕੋਰੋਨਾ ਵਿਰੁਧ ਇਸ ਪੂਰੀ ਲੜਾਈ ਵਿੱਚ ਸਫਲਤਾਪੂਰਵਕ ਲੜ ਰਹੇ ਹਾਂ। ਸੂਬਾ ਸਰਕਾਰਾਂ ਨੇ ਇਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸਾਰੀਆਂ ਸਰਕਾਰਾਂ ਨੇ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰ ਲਿਆ ਹੈ ਅਤੇ ਇਸ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਆਪਣੀ ਭੂਮਿਕਾ ਨਿਭਾਈ ਹੈ।

ਬੈਠਕ ਵਿੱਚ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਰਾਜਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਹਾਲਾਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਰੋਨਾ ਨੂੰ ਮੁੱਦਾ ਬਣਾ ਕੇ ਰਾਜਨੀਤੀ ਤੋਂ ਪਰਹੇਜ਼ ਕਰਨ ਦੀ ਗੱਲ ਵੀ ਕੀਤੀ।

ਗੁਜਰਾਤ ਦੇ ਮੁੱਖ ਮੰਤਰੀ ਨੇ ਕਿਹਾ ਕਿ ਤਾਲਾਬੰਦੀ ਸਿਰਫ਼ ਕੰਟੇਨਮੈਂਟ ਜ਼ੋਨ ਤੱਕ ਸੀਮਤ ਰਹਿਣੀ ਚਾਹੀਦੀ ਹੈ। ਆਰਥਿਕ ਗਤੀਵਿਧੀਆਂ ਨੂੰ ਸੁਰੱਖਿਆ ਦੇ ਉਪਾਵਾਂ ਨਾਲ ਸ਼ੁਰੂ ਕਰਨ ਦੇ ਨਾਲ-ਨਾਲ ਜਨਤਕ ਆਵਾਜਾਈ ਹੌਲੀ ਹੌਲੀ ਸ਼ੁਰੂ ਹੋਣੀ ਚਾਹੀਦੀ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਲਾਬੰਦੀ ਵਿੱਚ ਵਾਧਾ ਕਰਨ ਦਾ ਸਮਰਥਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਦੇ ਵਿੱਤੀ ਅਤੇ ਆਰਥਿਕ ਸਸ਼ਕਤੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੀ ਜਾਨਾਂ ਨੂੰ ਬਚਾਉਣ ਲਈ ਸਾਵਧਾਨੀ ਨਾਲ ਰਣਨੀਤੀ ਤਿਆਰ ਕੀਤੀ ਜਾਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਮੁੱਖ ਮੰਤਰੀਆਂ ਨਾਲ ਇਹ ਪੰਜਵੀਂ ਬੈਠਕ ਸੀ ਅਤੇ ਇਸ ਵਿੱਚ ਦੇਸ਼ ਦੀ ਅਰਥਵਿਵਸਥਾ ਅਤੇ ਲੌਕਡਾਊਨ ਆਦਿ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.