ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਬਜਟ ਇੱਕ ਗ੍ਰੀਨ ਬਜਟ ਹੈ ਜਿਸ ਵਿੱਚ ਵਾਤਾਵਰਣ, ਸੋਲਰ ਆਦਿ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਪਿਛਲੇ ਪੰਜ ਸਾਲ ਵਿੱਚ ਦੇਸ਼ ਨਿਰਾਸ਼ਾ ਦੇ ਵਾਤਾਵਰਣ ਨੂੰ ਪਿੱਛੇ ਛੱਡ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਇਹ ਬਜਟ ਭਰੋਸੇਯੋਗ ਹੈ ਕਿਉਂਕਿ ਅਜਿਹੇ ਟੀਚੇ ਤੱਕ ਪਹੁੰਚਣਾ ਨਿਸ਼ਚਿਤ ਹੈ। ਉਨ੍ਹਾਂ ਕਿਹਾ ਕਿ ਇਹ ਬਜਟ 21ਵੀਂ ਸਦੀ ਦੇ ਭਾਰਤ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਨਵੇਂ ਭਾਰਤ ਦੇ ਨਿਰਮਾਣ ਵਿੱਚ ਅਹਿਮ ਕੜੀ ਸਾਬਤ ਹੋਵੇਗੀ। ਇਹ ਬਜਟ 2022 ਦੇ ਟੀਚੇ ਨੂੰ ਪੂਰਾ ਕਰਨ ਵਿੱਚ ਅਹਿਮ ਹੋਵੇਗਾ।
ਮੋਦੀ ਨੇ ਕਿਹਾ ਕਿ ਪਿਛਲੇ ਪੰਜ ਸਾਲ ਵਿੱਚ ਸਾਡੀ ਸਰਕਾਰ ਨੇ ਗ਼ਰੀਬਾਂ, ਦਲਿਤਾਂ ਆਦਿ ਨੂੰ ਰਾਹਤ ਦੇਣ ਲਈ ਕਾਫ਼ੀ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਇਹ ਬਜਟ 2022 ਤੱਕ ਕਿਸਾਨਾਂ ਦੀ ਆਮਦਨ ਦੋ ਗੁਣੀ ਕਰਨ ਵਿਚ ਅਹਿਮ ਭੂਮਿਕਾ ਨਿਭਾਵੇਗਾ।
-
My thoughts on the #BudgetForNewIndia. Watch. https://t.co/cJYfirRHfa
— Narendra Modi (@narendramodi) July 5, 2019 " class="align-text-top noRightClick twitterSection" data="
">My thoughts on the #BudgetForNewIndia. Watch. https://t.co/cJYfirRHfa
— Narendra Modi (@narendramodi) July 5, 2019My thoughts on the #BudgetForNewIndia. Watch. https://t.co/cJYfirRHfa
— Narendra Modi (@narendramodi) July 5, 2019
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਬਜਟ ਵਿੱਚ ਵਰਤਮਾਨ ਹੀ ਨਹੀਂ, ਭਾਵੀ ਪੀੜੀ ਦੀ ਚਿੰਤਾ ਸਾਫ਼-ਸਾਫ਼ ਨਜ਼ਰ ਆ ਰਹੀ ਹੈ। ਮੋਦੀ ਨੇ ਕਿਹਾ ਕਿ ਬਜਟ ਵਿੱਚ ਜੋ ਫ਼ੈਸਲੇ ਲਏ ਗਏ ਹਨ, ਉਹ ਨੌਜਵਾਨਾਂ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੁੱਲ੍ਹਣਗੇ। ਇਹ ਬਜਟ ਜਨਤਾ ਦੇ ਸੰਕਲਪਾਂ, ਸੁਪਨਿਆਂ ਦਾ ਭਾਰਤ ਬਣਨ ਦੀ ਦਿਸ਼ਾ ਵਿੱਚ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਉਹ ਕਾਸ਼ੀ ਵਿੱਚ ਇਸ 'ਤੇ ਵਿਸਤਾਰ ਨਾਲ ਚਰਚਾ ਕਰਨਗੇ।
ਦੱਸ ਦਈਏ ਕਿ ਇਸ ਬਜਟ ਵਿੱਚ ਕਿਸਾਨਾਂ ਨੂੰ ਕੋਈ ਰਾਹਤ ਦਿੱਤੀ ਨਹੀਂ ਵੇਖੀ ਗਈ ਹੈ।
ਇਹ ਵੀ ਪੜ੍ਹੋ: ਬਜਟ 2019: ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਦੇਸ਼ ਦਾ ਬਹੀਖਾਤਾ, ਜਾਣੋ ਇਹ ਵੱਡੇ ਐਲਾਨ