ਚੰਡੀਗੜ੍ਹ: ਮਹਾਰਾਸ਼ਟਰ ਤੇ ਹਰਿਆਣਾ ਸੂਬਿਆਂ ’ਚ ਵਿਧਾਨ ਸਭਾਵਾਂ ਦੀ ਚੋਣ ਲਈ ਪ੍ਰਚਾਰ ਹੁਣ ਆਪਣੇ ਆਖ਼ਰੀ ਗੇੜ ’ਚ ਪੁੱਜ ਗਿਆ ਹੈ। ਦੋਵੇਂ ਹੀ ਸੂਬਿਆਂ ’ਚ 21 ਅਕਤੂਬਰ ਨੂੰ ਵੋਟਾਂ ਪੈਣੀਆਂ ਤੈਅ ਹਨ ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਆਉਣੇ ਹਨ।
ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਰੈਲੀਆਂ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਰਿਆਣਾ ਦੇ ਹਿਸਾਰ ਤੇ ਮੋਹਨਾ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।
ਦੂਜੇ ਪਾਸੇ ਕਾਂਗਰਸ ਵੱਲੋਂ ਪ੍ਰਚਾਰ ਲਈ ਪਹਿਲੀ ਵਾਰ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਹਰਿਆਣਾ ’ਚ ਰੈਲੀ ਲਈ ਪੁੱਜਣਾ ਸੀ ਪਰ ਆਖ਼ਰੀ ਮੌਕੇ ਉਨ੍ਹਾਂ ਦੀ ਇਹ ਰੈਲੀ ਰੱਦ ਹੋ ਗਈ ਹੈ। ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮਹੇਂਦਰਗੜ੍ਹ ’ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ।