ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀਆਂ ਦੀ ਸੰਸਦ ਵਿੱਚ ਗ਼ੈਰ-ਮੌਜੂਦਗੀ ਨੂੰ ਲੈ ਕੇ ਨਾਰਾਜ਼ਗੀ ਜਤਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਜ਼ਰੀ ਪੂਰੀ ਨਾ ਕਰਨ ਵਾਲੇ ਮੰਤਰੀਆਂ ਬਾਰੇ ਜਾਣਕਾਰੀ ਮੰਗੀ।
ਇਹ ਵੀ ਪੜ੍ਹੋ: ਅਕਾਲੀ ਦਲ ਨੇ ਕਲੋਜ਼ਰ ਰਿਪੋਰਟ ਦੀ ਕੀਤੀ ਭੰਡੀ
ਮੋਦੀ ਨੇ ਕਿਹਾ ਕਿ ਸਾਂਸਦਾਂ ਨੂੰ ਆਪਣੇ ਖੇਤਰਾਂ ਦੇ ਵਿਕਾਸ ਲਈ ਦਿਲ ਲਗਾ ਕੇ ਕੰਮ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਭਵਨ ਲਾਇਬ੍ਰੇਰੀ ਵਿੱਚ ਹੋਈ ਭਾਜਪਾ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕੀਤਾ। ਜਾਣਕਾਰੀ ਮੁਤਾਬਕ, ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸਾਹਮਣੇ ਜਲ ਦੀ ਸਮੱਸਿਆ ਇਸ ਸਮੇਂ ਵੱਡੀ ਬਣੀ ਹੋਈ ਹੈ ਅਤੇ ਇਸ ਦਾ ਹੱਲ ਲੱਭਣ ਲਈ ਸਾਰੇ ਸਾਂਸਦਾਂ ਨੂੰ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ: ਦੇਸ਼ ਅਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ (ਪੜ੍ਹੋ 17 ਜੁਲਾਈ ਦੀਆਂ ਖ਼ਾਸ ਖ਼ਬਰਾਂ)
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਂਸਦਾਂ ਨੂੰ ਆਪਣੇ ਇਲਾਕੇ ਦੇ ਅਧਿਕਾਰੀਆਂ ਨਾਲ ਬੈਠ ਕੇ ਜਨਤਾ ਦੀਆਂ ਸਮੱਸਿਆਵਾਂ ਬਾਰੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਾਂਸਦਾਂ ਅਤੇ ਮੰਤਰੀਆਂ ਨੂੰ ਸੰਸਦ ਵਿੱਚ ਰਹਿਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਨੇ ਪਹਿਲਾ ਵੀ ਇਸ ਮਾਮਲੇ 'ਤੇ ਕਈ ਵਾਰ ਸਖ਼ਤੀ ਵਿਖਾਈ ਹੈ। ਜਦੋਂ ਸੈਸ਼ਨ ਚੱਲ ਰਿਹਾ ਹੁੰਦਾ ਹੈ ਤਾਂ ਕਈ ਸਾਂਸਦ ਸਦਨ ਵਿੱਚ ਸ਼ਾਮਲ ਹੀ ਨਹੀਂ ਹੁੰਦੇ। ਇਸ ਵਾਰ ਉਨ੍ਹਾਂ ਨੇ ਆਪਣਾ ਧਿਆਨ ਮੰਤਰੀਆਂ ਵੱਲ ਕੇਂਦਰਿਤ ਕਰਦੇ ਹੋਏ ਕਿਹਾ ਕਿ ਸੰਸਦ ਵਿੱਚ ਹੋਣ ਵਾਲੀਆਂ ਸਾਰੀਆਂ ਚਰਚਾ ਦਾ ਹਿੱਸਾ ਬਣਨਾ ਜ਼ਰੂਰੀ ਹੈ।