ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ 'ਖੇਤੀਬਾੜੀ ਬੁਨਿਆਦੀ ਢਾਂਚੇ' ਦੇ ਤਹਿਤ ਇੱਕ ਲੱਖ ਕਰੋੜ ਰੁਪਏ ਫੰਡ ਸਹੂਲਤ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਪੀਐਮ-ਕਿਸਾਨ ਯੋਜਨਾ ਦੇ ਤਹਿਤ 8.55 ਕਰੋੜ ਕਿਸਾਨਾਂ ਨੂੰ 17,100 ਕਰੋੜ ਰੁਪਏ ਦੀ ਛੇਵੀ ਮਦਦ ਕਿਸ਼ਤ ਜਾਰੀ ਕੀਤੀ ਹੈ।
ਇਸ ਦੌਰਾਨ, 'ਪ੍ਰਧਾਨ ਮੰਤਰੀ-ਕਿਸਾਨ ਯੋਜਨਾ' ਤਹਿਤ ਸਹਾਇਤਾ ਰਾਸ਼ੀ ਦੀ ਛੇਵੀਂ ਕਿਸ਼ਤ ਵੀ ਜਾਰੀ ਕੀਤੀ ਗਈ। 17,100 ਕਰੋੜ ਰੁਪਏ 8.5 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ ਭੇਜੇ ਗਏ ਹਨ। ਕੋਵਿਡ-19 ਮਹਾਂਮਾਰੀ ਦੌਰਾਨ, ਇਹ ਯੋਜਨਾ ਕਿਸਾਨਾਂ ਲਈ ਬਹੁਤ ਮਦਦਗਾਰ ਸਿੱਧ ਹੋ ਰਹੀ ਹੈ।
ਇਸ ਪ੍ਰੋਗਰਾਮ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਸਣੇ ਦੇਸ਼ ਭਰ ਦੇ ਲੱਖਾਂ ਕਿਸਾਨਾਂ, ਸਹਿਕਾਰੀ ਸਮਿਤੀਆਂ, ਆਮ ਨਾਗਰਿਕਾਂ ਨੇ ਸ਼ਮੂਲੀਅਤ ਕੀਤੀ।ਕੇਂਦਰੀ ਕੈਬਨਿਟ ਨੇ ਪਿਛਲੇ ਮਹੀਨੇ 1 ਲੱਖ ਕਰੋੜ ਰੁਪਏ ਦੇ 'ਖੇਤੀਬਾੜੀ ਬੁਨਿਆਦੀ ਢਾਂਚੇ' ਦੇ ਫੰਡ ਦੀ ਪ੍ਰਵਾਨਗੀ ਦਿੱਤੀ ਸੀ।