ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕਨਾਮਿਕ ਟਾਈਮਜ਼ ਗਲੋਬਲ ਬਿਜ਼ਨਸ ਸੰਮੇਲਨ ਨੂੰ ਸੰਬੋਧਨ ਕਰਦਿਆਂ ਭਾਰਤ ਸਮੇਤ ਦੁਨੀਆ ਭਰ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਬਾਰੇ ਵਿਚਾਰ ਵਟਾਂਦਰਾ ਕੀਤਾ।
ਉਨ੍ਹਾਂ ਕਿਹਾ ਕਿ ਹਰ ਯੁੱਗ ਵਿੱਚ ਨਵੀਆਂ ਚੁਣੌਤੀਆਂ ਆਉਂਦੀਆਂ ਹਨ। ਇਸ ਸਮੇਂ, ਕੋਰੋਨਾ ਵਾਇਰਸ ਆਰਥਿਕ ਜਗਤ ਲਈ ਇਕ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸਾਰੇ ਮਿਲ ਕੇ ਲੜਾਂਗੇ ਤਾਂ ਇਸ ਵਾਇਰਸ ਨੂੰ ਹਰਾ ਦਵਾਂਗੇ।
ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੀ ਸਰਕਾਰ ਦੇ ਨਵੇਂ ਨਾਗਰਿਕਤਾ ਕਾਨੂੰਨ ਅਤੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਖ਼ਤਮ ਕਰਨ ਵਰਗੇ ਫੈਸਲਿਆਂ ਦੀ ਨਿਖੇਧੀ ਕਰਨ ਵਾਲਿਆਂ ਉੱਤੇ ਨਿਸ਼ਾਨੇ ਵਿੰਨ੍ਹੇ। ਉਨ੍ਹਂ ਕਿਹਾ ਕਿ ਸਹੀ ਕੰਮ ਕਰਨ ਵਾਲੇ ਅੱਜ ਉਨ੍ਹਾਂ ਲੋਕਾਂ ਨਾਲ ਖਾਰ ਖਾ ਰਹੇ ਹਨ ਜੋ ਸਹੀ ਕੰਮ ਕਰਨ ਦੇ ਰਾਹ ਉੱਤੇ ਅੱਗੇ ਵਧ ਰਹੇ ਹਨ।