ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦਾ ਨਤੀਜਾ ਸਾਹਮਣੇ ਆ ਚੁੱਕਾ ਹੈ ਅਤੇ ਇੱਕ ਵਾਰ ਮੁੜ ਆਮ ਆਦਮੀ ਪਾਰਟੀ ਨੇ ਬਹੁਮਤ ਹਾਸਲ ਕਰ 62 ਸੀਟਾਂ 'ਤੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਇਸ ਸਬੰਧ ਵਿੱਚ, ਕਾਂਗਰਸ ਦੀ ਰਾਸ਼ਟਰੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅਰਵਿੰਦ ਕੇਜਰੀਵਾਲ ਨੂੰ ਫ਼ੋਨ ਕਰ ਵਧਾਈ ਦਿੱਤੀ ਹੈ।
ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਦਿੱਤਾ ਸੱਦਾ
ਸੋਨੀਆ ਗਾਂਧੀ ਨੇ ਅਰਵਿੰਦ ਕੇਜਰੀਵਾਲ ਨੂੰ ਫ਼ੋਨ ਕਰ ਵਧਾਈ ਦਿੱਤੀ। ਇਸ 'ਤੇ ਮੁੱਖ ਮੰਤਰੀ ਕੇਜਰੀਵਾਲ ਨੇ ਵਧਾਈ ਸਵੀਕਾਰ ਕੀਤੀ ਅਤੇ ਸੋਨੀਆ ਗਾਂਧੀ ਨੂੰ 16 ਫ਼ਰਵਰੀ ਨੂੰ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਸਿਆਸੀ ਆਗੂਆਂ ਨੂੰ ਅਰਵਿੰਦ ਕੇਜਰੀਵਾਲ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਸੋਨੀਆ ਗਾਂਧੀ ਨੂੰ ਵੀ ਸਹੁੰ ਚੁੱਕ ਸਮਾਗਮ ਵਿੱਚ ਬੁਲਾਇਆ ਗਿਆ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕਰ ਦਿੱਤੀ ਵਧਾਈ
-
Congratulations to AAP and Shri @ArvindKejriwal Ji for the victory in the Delhi Assembly Elections. Wishing them the very best in fulfilling the aspirations of the people of Delhi.
— Narendra Modi (@narendramodi) February 11, 2020 " class="align-text-top noRightClick twitterSection" data="
">Congratulations to AAP and Shri @ArvindKejriwal Ji for the victory in the Delhi Assembly Elections. Wishing them the very best in fulfilling the aspirations of the people of Delhi.
— Narendra Modi (@narendramodi) February 11, 2020Congratulations to AAP and Shri @ArvindKejriwal Ji for the victory in the Delhi Assembly Elections. Wishing them the very best in fulfilling the aspirations of the people of Delhi.
— Narendra Modi (@narendramodi) February 11, 2020
ਬੀਤੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵਿਟਰ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਸੀ।
16 ਫਰਵਰੀ ਨੂੰ ਸਹੁੰ ਚੁੱਕ ਸਮਾਰੋਹ ਵਿੱਚ ਅਰਵਿੰਦ ਕੇਜਰੀਵਾਲ ਇੱਕ ਵਾਰ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅੱਜ ਹੋਈ ਵਿਧਾਇਕ ਦਲ ਦੀ ਬੈਠਕ 'ਚ ਕੇਜਰੀਵਾਲ ਨੂੰ ਉਨ੍ਹਾਂ ਨੇ ਮੁੜ ਤੋਂ ਆਪਣਾ ਲੀਡਰ ਚੁਣਿਆ ਹੈ।