ਬਿਸ਼ਕੇਕ: ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਸ਼ਿਖ਼ਰ ਸੰਮੇਲਨ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਤਵਾਦ ਵਿਰੁੱਧ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਇਸ ਨਾਲ ਨਜਿੱਠਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਤਵਾਦ ਹਰ ਰੋਜ਼ ਮਾਸੂਮਾਂ ਦੀ ਜਾਨ ਲੈ ਰਿਹਾ ਹੈ ਅਤੇ ਅੱਤਵਾਦੀਆਂ ਨੂੰ ਪਨਾਹ ਦੇਣ ਵਾਲਿਆਂ ਵਿਰੁੱਧ ਆਵਾਜ਼ ਚੁੱਕਣੀ ਚਾਹੀਦੀ ਹੈ । ਉਨ੍ਹਾਂ ਪਾਕਿਸਤਾਨ ਦਾ ਨਾਂਅ ਲਏ ਬਿਨਾ ਘੇਰੇ 'ਚ ਲੈਂਦਿਆਂ ਕਿਹਾ ਕਿ ਅੱਤਵਾਦ ਨੂੰ ਪਨਾਹ ਦੇਣ ਵਾਲੇ ਦੇਸ਼ਾਂ ਨੂੰ ਜਿੰਮੇਦਾਰ ਠਹਿਰਾਉਣਾ ਜ਼ਰੂਰੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਤਵਾਦ ਇਸ ਸਮੇਂ ਬਹੁਤ ਵੱਡੀ ਸਮੱਸਿਆ ਬਣਿਆ ਹੋਇਆ ਹੈ। ਇਸ ਨਾਲ ਨਜਿੱਠਣ ਲਈ ਐੱਸਸੀਓ ਦੇਸ਼ਾਂ ਨੂੰ ਇਕੱਠੇ ਹੋਣਾ ਪਵੇਗਾ। ਉਨ੍ਹਾਂ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ ਆਯੋਜਿਤ ਐੱਸਸੀਓ ਸੰਮੇਲਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਵਿਰੁੱਧ ਇੱਕ ਅੰਤਰਰਾਸ਼ਟਰੀ ਸੰਮੇਲਨ ਬੁਲਾਉਣ ਦੀ ਮੰਗ ਕੀਤੀ।