ਨਵੀਂ ਦਿੱਲੀ: ਕੌਮਾਂਤਰੀ ਮਹਿਲਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਨਾਰੀ ਸ਼ਕਤੀ ਪੁਰਸਕਾਰ' ਜੇਤੂ 15 ਔਰਤਾਂ ਨਾਲ ਸੰਵਾਦ ਕੀਤਾ। ਇਸ ਮੌਕੇ 103 ਵਰ੍ਹਿਆਂ ਦੀ ਦੌੜਾਕ ਮਾਤਾ ਮਾਨ ਕੌਰ ਨੇ ਵੀ ਪ੍ਰਧਾਨ ਮੰਤਰੀ ਗੱਲਾਂ ਕੀਤੀਆਂ ਅਤੇ ਪ੍ਰਧਾਨ ਮੰਤਰੀ ਨੇ ਮਾਤਾ ਮਾਨ ਕੌਰ ਤੋਂ ਆਸ਼ੀਰਵਾਦ ਲਿਆ।
ਹਰ ਸਾਲ ਸਰਕਾਰ ਵਿਸ਼ੇਸ਼ ਰੂਪ ਵਿੱਚ ਕਮਜ਼ੋਰ ਤਬਕੇ ਦੀਆਂ ਔਰਤਾਂ ਦੇ ਸ਼ਕਤੀਕਰਨ ਲਈ ਕੰਮ ਕਰਨ ਵਾਲੀਆਂ ਔਰਤਾਂ, ਸੰਸਥਾਵਾਂ ਅਤੇ ਸਮੂਹਾਂ ਨੂੰ ਨਾਰੀ ਕੌਮੀ ਪੁਰਸਕਾਰ ਨਾਲ ਸਨਮਾਨਤ ਕਰਦੀ ਹੈ। ਨਾਰੀ ਸ਼ਕਤੀ ਪੁਰਸਕਾਰ ਜੇਤੂ ਔਰਤਾਂ ਨਾਲ ਪ੍ਰਧਾਨ ਮੰਤਰੀ ਨੇ ਸੰਵਾਦ ਕੀਤਾ ਅਤੇ ਉਨ੍ਹਾਂ ਤਜ਼ਰਬਿਆਂ ਨੂੰ ਸੁਣਿਆ।
ਇਸ ਵਾਰ ਪੰਜਾਬ ਦੀ 103 ਸਾਲਾਂ ਦੌੜਾਕ ਬੇਬੇ ਮਾਨ ਕੌਰ ਨੂੰ ਵੀ ਨਾਰੀ ਸ਼ਕਤੀ ਅਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ। ਇਸ ਸੰਵਾਦ ਪ੍ਰੋਗਰਾਮ ਵਿੱਚ ਬੇਬੇ ਮਾਨ ਕੌਰ ਨੇ ਵੀ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਦਰ ਮੌਦੀ ਨੇ ਬੇਬੇ ਮਾਨ ਕੌਰ ਤੋਂ ਪਿਆਰ ਅਤੇ ਆਸ਼ੀਰਵਾਦ ਵੀ ਲਿਆ ਅਤੇ ਉਨ੍ਹਾਂ ਦੇ ਪੈਰੀਂ ਹੱਥ ਵੀ ਲਗਾਏ।
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਇਨ੍ਹਾਂ ਮਹਿਲਾਵਾਂ ਨੇ ਆਪਣੇ ਤਜ਼ਰਬੇ ਪ੍ਰਧਾਨ ਮੰਤਰੀ ਮੋਦੀ ਨਾਲ ਸਾਂਝੇ ਕੀਤੇ ਅਤੇ ਪ੍ਰਧਾਨ ਮੰਤਰੀ ਨੇ ਵੀ ਉਨ੍ਹਾਂ ਦੀ ਗੱਲਾਂ ਨੂੰ ਧਿਆਨ ਨਾਲ ਸੁਣਿਆ।
ਇਵ ਵੀ ਪੜ੍ਹੋ : 'ਨਾਰੀ ਸ਼ਕਤੀ ਪੁਰਸਕਾਰ', ਪਟਿਆਲਾ ਦੀ ਮਾਨ ਕੌਰ ਸਣੇ ਇਨ੍ਹਾਂ ਮਹਿਲਾਵਾਂ ਨੂੰ ਮਿਲਿਆ ਸਨਮਾਨ
-
जहां चाह वहां राह… इच्छाशक्ति से सब कुछ हासिल किया जा सकता है।
— Narendra Modi (@narendramodi) March 8, 2020 " class="align-text-top noRightClick twitterSection" data="
मेरी वास्तविक पहचान पलंग के नीचे एक किलो मशरूम की खेती से शुरू हुई थी।
लेकिन इस खेती ने मुझे न केवल आत्मनिर्भर बनाया, बल्कि मेरे आत्मविश्वास को बढ़ाकर एक नया जीवन दिया।
वीणा देवी, मुंगेर #SheInspiresUs pic.twitter.com/MkfyZ8mnZp
">जहां चाह वहां राह… इच्छाशक्ति से सब कुछ हासिल किया जा सकता है।
— Narendra Modi (@narendramodi) March 8, 2020
मेरी वास्तविक पहचान पलंग के नीचे एक किलो मशरूम की खेती से शुरू हुई थी।
लेकिन इस खेती ने मुझे न केवल आत्मनिर्भर बनाया, बल्कि मेरे आत्मविश्वास को बढ़ाकर एक नया जीवन दिया।
वीणा देवी, मुंगेर #SheInspiresUs pic.twitter.com/MkfyZ8mnZpजहां चाह वहां राह… इच्छाशक्ति से सब कुछ हासिल किया जा सकता है।
— Narendra Modi (@narendramodi) March 8, 2020
मेरी वास्तविक पहचान पलंग के नीचे एक किलो मशरूम की खेती से शुरू हुई थी।
लेकिन इस खेती ने मुझे न केवल आत्मनिर्भर बनाया, बल्कि मेरे आत्मविश्वास को बढ़ाकर एक नया जीवन दिया।
वीणा देवी, मुंगेर #SheInspiresUs pic.twitter.com/MkfyZ8mnZp
ਇਸ ਮਹਿਲਾ ਦਿਵਸ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਦੇ ਖਾਤਿਆਂ ਨੂੰ ਵੀ ਇਨ੍ਹਾਂ ਔਰਤਾਂ ਨੂੰ ਸੌਂਪ ਦਿੱਤਾ। ਜਿਸ ਰਾਹੀਂ ਇਹ ਔਰਤਾਂ ਆਪਣੀ ਜੀਵਨ ਕਹਾਣੀ ਅਤੇ ਤਜ਼ਰਬਿਆਂ ਨੂੰ ਦੇਸ਼ ਵਾਸੀਆਂ ਨਾਲ ਸਾਂਝਾ ਕਰਨਗੀਆਂ।