ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਸਵੇਰੇ 11 ਵਜੇ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ ਜ਼ਰੀਏ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ 18 ਅਗਸਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 68ਵੇਂ ਐਡੀਸ਼ਨ ਲਈ ਲੋਕਾਂ ਨੂੰ ਉਨ੍ਹਾਂ ਦੀਆਂ ਜਾਣਕਾਰੀ ਅਤੇ ਵਿਚਾਰ ਸਾਂਝੇ ਕਰਨ ਲਈ ਕਿਹਾ ਸੀ।
'ਕਾਰਗਿਲ ਵਿਜੇ ਦਿਵਸ' ਦੀ 21ਵੀਂ ਵਰ੍ਹੇਗੰਢ ਦੇ ਸਮਾਗਮ ਵਿੱਚ 'ਮਨ ਕੀ ਬਾਤ' ਦੇ 67ਵੇਂ ਸੰਸਕਰਣ ਵਿੱਚ ਬੋਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਪਾਕਿਸਤਾਨ ਦੀ ਅਲੋਚਨਾ ਕੀਤੀ ਸੀ ਅਤੇ ਕਿਹਾ ਸੀ ਕਿ ਇਸ ਨੇ ਭਾਰਤ ਦੀ ਜ਼ਮੀਨ 'ਤੇ ਕਬਜ਼ਾ ਕਰਨ ਅਤੇ ਇਸ ਦੇ ਚੱਲ ਰਹੇ ਅੰਦਰੂਨੀ ਕਲੇਸ਼ਾਂ ਨੂੰ ਦੂਰ ਕਰਨ ਲਈ ਯੋਜਨਾਵਾਂ ਬਣਾਈਆਂ ਸੀ।
-
Tune in at 11 AM on 30th August. #MannKiBaat pic.twitter.com/PuaZEqmT78
— Narendra Modi (@narendramodi) August 29, 2020 " class="align-text-top noRightClick twitterSection" data="
">Tune in at 11 AM on 30th August. #MannKiBaat pic.twitter.com/PuaZEqmT78
— Narendra Modi (@narendramodi) August 29, 2020Tune in at 11 AM on 30th August. #MannKiBaat pic.twitter.com/PuaZEqmT78
— Narendra Modi (@narendramodi) August 29, 2020
ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਨੇ ਭਾਰਤ ਦੇ ਦੋਸਤਾਨਾ ਯਤਨਾਂ ਦੇ ਜਵਾਬ ਵਿੱਚ ਧੋਖਾ ਦੇਣ ਦੀ ਕੋਸ਼ਿਸ਼ ਕੀਤੀ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਕਾਰਗਿਲ ਯੁੱਧ ਦੌਰਾਨ ਸੈਨਿਕਾਂ ਦੀ ਬਹਾਦਰੀ ਦੀਆਂ ਕਹਾਣੀਆਂ ਸਾਂਝੀਆਂ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਲੋਕਾਂ ਨੂੰ ਵੈਬਸਾਈਟ - www.gallantryawards.gov.in - 'ਤੇ ਵੀ ਜਾਣ ਲਈ ਕਿਹਾ ਤੇ ਉਹ ਬਹਾਦਰਾਂ ਅਤੇ ਉਨ੍ਹਾਂ ਦੀ ਬਹਾਦਰੀ ਬਾਰੇ ਬਹੁਤ ਕੁਝ ਜਾਣਨਗੇ। ਉਨ੍ਹਾਂ ਕਿਹਾ “ਜਦੋਂ ਤੁਸੀਂ ਇਨ੍ਹਾਂ ਨੂੰ ਦੋਸਤਾਂ ਨਾਲ ਸਾਂਝਾ ਕਰੋਗੇ ਤਾਂ ਉਹ ਵੀ ਪ੍ਰੇਰਿਤ ਹੋਣਗੇ।"
(ਏ.ਐੱਨ.ਆਈ.)