ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ ਨੂੰ ਰਾਸ਼ਟਰ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ 30 ਜੂਨ ਨੂੰ ਸ਼ਾਮ 4 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਤੁਹਾਨੂੰ ਦੱਸ ਦਈਏ ਕਿ ਜਿਥੇ ਦੇਸ਼ ਦੇ ਇਕ ਪਾਸੇ ਕੋਰੋਨਾ ਵਾਇਰਸ ਦੇ ਅੰਕੜੇ ਤੇਜ਼ੀ ਨਾਲ ਵੱਧ ਰਹੇ ਹਨ, ਉਥੇ ਦੂਜੇ ਪਾਸੇ ਗਲਵਾਨ ਘਾਟੀ ਵਿਚ ਹਿੰਸਕ ਝੜਪ ਤੋਂ ਬਾਅਦ ਚੀਨ ਨਾਲ ਤਣਾਅ ਬਰਕਰਾਰ ਹੈ। ਅਜਿਹੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਮੰਗਲਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਨਾ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
-
Prime Minister @narendramodi will address the nation at 4 PM tomorrow.
— PMO India (@PMOIndia) June 29, 2020 " class="align-text-top noRightClick twitterSection" data="
">Prime Minister @narendramodi will address the nation at 4 PM tomorrow.
— PMO India (@PMOIndia) June 29, 2020Prime Minister @narendramodi will address the nation at 4 PM tomorrow.
— PMO India (@PMOIndia) June 29, 2020
ਇਹ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਨਲਾਕ 2.0 ਅਤੇ ਦੇਸ਼ ਦੀ ਮੌਜੂਦਾ ਸਥਿਤੀ 'ਤੇ ਆਪਣੇ ਵਿਚਾਰ ਰੱਖਣਗੇ। ਚੀਨ ਦੀ ਸਰਹੱਦ 'ਤੇ ਚੱਲ ਰਹੇ ਤਣਾਅ ਦੇ ਵਿਚਕਾਰ, ਪ੍ਰਧਾਨ ਮੰਤਰੀ ਮੋਦੀ ਦੇ ਇਸ ਸੰਬੋਧਨ ਬਾਰੇ ਵਧੇਰੇ ਉਤਸੁਕਤਾ ਹੈ।ਦੂਰਦਰਸ਼ਨ ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਦਾ ਸਿੱਧਾ ਪ੍ਰਸਾਰਣ ਕਰੇਗਾ।
ਪ੍ਰਧਾਨ ਮੰਤਰੀ ਦੇ ਸੰਬੋਧਨ ਪ੍ਰੋਗਰਾਮ ਦੀ ਖ਼ਬਰ ਆਉਣ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੇ ਅਨਲੌਕ 2.0 ਲਈ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਸਨ। ਇਸ ਦਿਸ਼ਾ ਨਿਰਦੇਸ਼ਾਂ ਵਿਚ, ਕੰਟੇਨਮੈਂਟ ਜ਼ੋਨ ਵਿਚ ਤਾਲਾਬੰਦੀ ਨੂੰ 31 ਜੁਲਾਈ ਤਕ ਲਾਗੂ ਰੱਖਿਆ ਗਿਆ ਹੈ। ਇਸਦੇ ਬਾਹਰਲੇ ਖੇਤਰਾਂ ਵਿੱਚ ਗਤੀਵਿਧੀਆਂ ਜਾਰੀ ਰਹਿਣਗੀਆਂ। ਹਾਲਾਂਕਿ, ਮੈਟਰੋ, ਸਕੂਲ-ਕਾਲਜ ਆਦਿ 31 ਜੁਲਾਈ ਤੱਕ ਨਹੀਂ ਖੁੱਲ੍ਹਣਗੇ।
ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਚਾਰ ਵਜੇ ਦੇ ਸੰਬੋਧਨ ਦੌਰਾਨ ਸਰਕਾਰ ਵੱਲੋਂ ਕੋਰੋਨਾ ਖ਼ਿਲਾਫ਼ ਹੁਣ ਤੱਕ ਚੁੱਕੇ ਕਦਮਾਂ ਬਾਰੇ ਵਿਚਾਰ ਵਟਾਂਦਰੇ ਕਰਨਗੇ ਅਤੇ ਲੋਕਾਂ ਨੂੰ ਵਧੇਰੇ ਚੌਕਸ ਰਹਿਣ ਦੀ ਅਪੀਲ ਕਰਨਗੇ। ਉਹ ਦੇਸ਼ ਦੀ ਮੌਜੂਦਾ ਸਥਿਤੀ 'ਤੇ ਆਪਣੇ ਵਿਚਾਰ ਵੀ ਜ਼ਾਹਰ ਕਰ ਸਕਦੇ ਹਨ।