ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਦਿਨ-ਬ-ਦਿਨ ਵਧਦੇ ਹੀ ਜਾ ਰਹੇ ਹਨ। ਕੇਂਦਰ ਤੇ ਸੂਬਾ ਸਰਕਾਰਾਂ ਦੀ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਹਰ ਦਿਨ ਨਵੇਂ ਕੇਸਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।
ਭਾਰਤ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰਾ ਵਧਦੀ ਜਾ ਰਹੀ ਹੈ। ਹਾਲਾਂਕਿ ਇਲਾਜ ਨਾਲ ਠੀਕ ਹੋਣ ਵਾਲਿਆਂ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਕਾਫ਼ੀ ਵਾਧਾ ਹੋਇਆ ਜੋ ਭਾਰਤ ਦੇ ਲਈ ਚੰਗੀ ਖ਼ਬਰ ਹੈ। ਇਨ੍ਹਾਂ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ 7 ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਦੇ ਮੁੱਦੇ 'ਤੇ ਇੱਕ ਵਾਰ ਫਿਰ ਚਰਚਾ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ ਕਿ ਬੁੱਧਵਾਰ ਨੂੰ 7 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਦੀ ਲਾਗ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕਰਨਗੇ। ਦੱਸ ਦਈਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 5 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਇਹ ਮੀਟਿੰਗ ਕਰਨਗੇ।
ਪੀਐਮ ਮੋਦੀ ਦੀ ਅਗਵਾਈ ਵਾਲੀ ਵਰਚੁਅਲ ਮੀਟਿੰਗ ਵਿੱਚ ਮਹਾਰਾਸ਼ਟਰ, ਆਂਧਰਾਪ੍ਰਦੇਸ਼, ਉੱਤਰ ਪ੍ਰਦੇਸ਼, ਤਾਮਿਲਨਾਡੂ, ਦਿੱਲੀ ਤੇ ਪੰਜਾਬ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਖਰੀ ਕੋਵਿਡ -19 ਸਮੀਖਿਆ ਮੀਟਿੰਗ 11 ਅਗਸਤ ਨੂੰ ਮੁੱਖ ਮੰਤਰੀਆਂ ਅਤੇ 10 ਸਭ ਤੋਂ ਪ੍ਰਭਾਵਤ ਰਾਜਾਂ ਦੇ ਨੁਮਾਇੰਦਿਆਂ ਨਾਲ ਹੋਈ ਸੀ। ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਪੰਜਾਬ, ਬਿਹਾਰ, ਗੁਜਰਾਤ, ਤੇਲੰਗਾਨਾ ਅਤੇ ਉੱਤਰ ਪ੍ਰਦੇਸ਼ ਦੀ ਸਥਿਤੀ ਬਾਰੇ ਪ੍ਰਧਾਨ ਮੰਤਰੀ ਮੋਦੀ ਦੀ ਸਮੀਖਿਆ ਬੈਠਕ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ ਸੀ।