ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ ਮੁਹਿੰਮ ਦੇ ਬਾਰੇ ਵਿੱਚ ਇੱਕ ਬੈਠਕ ਕਰਨਗੇ। ਇਹ ਬੈਠਕ ਸੋਮਵਾਰ ਸ਼ਾਮ ਚਾਰ ਵਜੇ ਹੋਵੇਗੀ।
ਇਹ ਬੈਠਕ ਅਜਿਹੇ ਸਮੇਂ ਹੋ ਰਹੀ ਹੈ ਜਦੋਂ 16 ਜਨਵਰੀ ਤੋਂ ਦੇਸ਼ ਭਰ ਵਿੱਚ ਟੀਕਾਕਰਨ ਦਾ ਐਲਾਨ ਕੀਤਾ ਗਿਆ ਹੈ। ਪਹਿਲੇ ਪੜਾਅ ਵਿੱਚ ਤਿੰਨ ਕਰੋੜ ਸਿਹਤ ਕਰਮਚਾਰੀ ਅਤੇ ਐਡਵਾਂਸ ਫਰੰਟ ਕਰਮਚਾਰੀਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ।
ਕੋਵਿਡ -19 ਟੀਕਾਕਰਨ ਮੁਹਿੰਮ ਦੇਸ਼ ਵਿੱਚ 16 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ, ਇਸ ਤੋਂ ਪਹਿਲਾਂ ਐਤਵਾਰ ਨੂੰ ਕਈ ਰਾਜਾਂ ਨੇ ਕਿਹਾ ਹੈ ਕਿ ਪਹਿਲੇ ਪੜਾਅ ਦੀ ਮੁਹਿੰਮ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਨ੍ਹਾਂ ਵਿੱਚ ਟੀਕਾਕਰਨ ਸਥਾਨਾਂ ਦੀ ਪਛਾਣ ਕਰਨਾ ਅਤੇ ਸਿਹਤ ਕਰਮਚਾਰੀਆਂ ਸਮੇਤ ਕੋਵਿਡ -19 ਵਿਰੁੱਧ ਲੜਾਈ ਵਿੱਚ ਮੋਰਚੇ 'ਤੇ ਤਾਇਨਾਤ ਕਰਮਚਾਰੀਆਂ ਨੂੰ ਦਰਜ ਕਰਨਾ ਸ਼ਾਮਲ ਹੈ।