ETV Bharat / bharat

ਪ੍ਰਧਾਨ ਮੰਤਰੀ ਮੋਦੀ ਭਲਕੇ ਨਾਰੀ ਸ਼ਕਤੀ ਪੁਰਸਕਾਰ ਜੇਤੂਆਂ ਨਾਲ ਕਰਨਗੇ ਗੱਲਬਾਤ - ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਰੀ ਸ਼ਕਤੀ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ।

ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਮੋਦੀ
author img

By

Published : Mar 7, 2020, 9:38 PM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਰੀ ਸ਼ਕਤੀ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਰਾਸ਼ਟਰਪਤੀ ਭਵਨ ਵਿਖੇ ਇਕ ਸਮਾਗਮ ਦੌਰਾਨ ਨਾਰੀ ਸ਼ਕਤੀ ਪੁਰਸਕਾਰ ਪ੍ਰਦਾਨ ਕਰਨਗੇ।

ਇਸ ਤੋਂ ਇਲਾਵਾ ਐਤਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦੇ ਟਵਿੱਟਰ ਅਕਾਉਂਟ ਔਰਤਾਂ ਵੱਲੋਂ ਚਲਾਇਆ ਜਾਵੇਗਾ। ਹਰ ਸਾਲ ਸਰਕਾਰ ਵਿਸ਼ੇਸ਼ ਤੌਰ 'ਤੇ ਵੰਚਿਤ ਅਤੇ ਕਮਜ਼ੋਰ ਵਰਗ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਸ਼ਲਾਘਾਯੋਗ ਕੰਮ ਕਰਨ ਵਾਲੇ ਸੰਗਠਨਾਂ ਅਤੇ ਸੰਸਥਾਵਾਂ ਨੂੰ ਰਾਸ਼ਟਰੀ ਪੁਰਸਕਾਰ ਪ੍ਰਦਾਨ ਕਰਦੀ ਹੈ।

ਪ੍ਰਧਾਨ ਮੰਤਰੀ ਮੋਦੀ ਪਹਿਲੀ ਵਾਰ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਨਾਰੀ ਸ਼ਕਤੀ ਲਈ ਆਦਰ ਜਤਾਉਣ ਲਈ ਸੋਸ਼ਲ ਮੀਡੀਆ ਦੇ ਸਾਰੇ ਮਾਧਿਅਮਾਂ ਨੂੰ ਮਹਿਲਾਵਾਂ ਨੂੰ ਸਮਰਪਿਤ ਕਰਨਗੇ। ਔਰਤਾਂ ਖੁਦ ਕੱਲ੍ਹ ਪੀਐਮ ਮੋਦੀ ਦੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਸ ਚਲਾਉਣਗੀਆਂ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਇੱਕ ਟਵੀਟ ਰਾਹੀਂ ਕਿਹਾ ਸੀ ਕਿ ਉਹ ਸੋਸ਼ਲ ਮੀਡੀਆ ਛੱਡਣ ਬਾਰੇ ਸੋਚ ਰਹੇ ਹਨ ਪਰ ਇੱਕ ਦਿਨ ਬਾਅਦ ਮੰਗਲਵਾਰ ਨੂੰ ਉਨ੍ਹਾਂ ਖੁਲਾਸਾ ਕੀਤਾ ਕਿ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਉਹ ਅਜਿਹੀਆਂ ਔਰਤਾਂ ਨੂੰ ਆਪਣਾ ਸੋਸ਼ਲ ਮੀਡੀਆ ਅਕਾਊਂਟ ਦੇਣਗੇ ਜਿਨ੍ਹਾਂ ਦੀ ਜ਼ਿੰਦਗੀ ਸਾਨੂੰ ਪ੍ਰੇਰਿਤ ਕਰਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.