ਨਵੀਂ ਦਿੱਲੀ: ਦਿੱਲੀ ਵਿੱਚ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਚੱਲ ਰਹੇ ਕਿਸਾਨ ਅੰਦੋਲਨ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੇਡਿਉ ਪ੍ਰੋਗਰਾਮ ਮਨ ਕੀ ਬਾਤ ਵਿੱਚ ਦੇਸ਼ ਨੂੰ ਸੰਬੋਧਿਤ ਕਰਨਗੇ। ਉਨ੍ਹਾਂ ਦੇ ਇਸ ਪ੍ਰੋਗਰਾਮ ਦੀ ਲੜੀ ਦਾ ਇਸ ਸਾਲ ਦਾ ਆਖਰੀ ਪ੍ਰੋਗਰਾਮ ਹੋਵੇਗਾ। ਪੀਐਮ ਮੋਦੀ ਇਸ ਦੌਰਾਨ ਕਿਸਾਨਾ ਅਤੇ ਖੇਤੀ ਕਾਨੂੰਨਾਂ ਦੇ ਮੁੱਦੇ ਉੱਤੇ ਗੱਲ ਕਰ ਸਕਦੇ ਹਨ।
ਪੀਐਮ ਮੋਦੀ ਇਸ ਪ੍ਰੋਗਰਾਮ ਵਿੱਚ ਨਵੇਂ ਖੇਤੀ ਕਾਨੂੰਨਾਂ ਉੱਤੇ ਸਰਕਾਰ ਵੱਲੋਂ ਕੀਤੀ ਗਈ ਕੋਸ਼ਿਸਾਂ ਅਤੇ ਹੀਲਿਆਂ ਦੀ ਜਾਣਕਾਰੀ ਦੇਣ ਦੇ ਨਾਲ ਆਪਣੇ ਵਿਚਾਰ ਵੀ ਦੇਸ਼ਵਾਸੀਆਂ ਸਾਹਮਣੇ ਰੱਖ ਸਕਦੇ ਹਨ। ਦੂਜੇ ਪਾਸੇ ਕਿਸਾਨਾਂ ਨੇ ਪੀਐਮ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ ਤਾਲੀ ਅਤੇ ਥਾਲੀ ਵਜਾ ਕੇ ਵਿਰੋਧ ਕਰਨਾ ਫੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਇੱਕ ਮਹੀਨੇ ਤੋਂ ਕਿਸਾਨ ਦਿੱਲੀ ਵਿੱਚ ਸਿੰਘੂ ਬਾਰਡਰ ਉੱਤੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।