ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮਾਂ ਨੂੰ ਸਥਾਨਕ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਦੀ ਇੱਕ ਟੀਮ ਨੇ ਮੁਲਜ਼ਮ ਮੁਕੇਸ਼ ਅਤੇ ਰਾਜਾ ਬਾਬੂ ਨੂੰ ਗੋਂਡਾ ਤੋਂ ਗ੍ਰਿਫ਼ਤਾਰ ਕੀਤਾ ਹੈ। ਏਸੀਪੀ ਸੈਂਟਰਲ ਅਭੈ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਨੋਇਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਲਖਨਊ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਦੋਵੇਂ ਮੁਲਜ਼ਮ ਪਿੰਡ ਵਿੱਚ ਰਹਿੰਦੇ ਹਨ ਅਤੇ ਖੇਤੀ ਕਰਦੇ ਹਨ। ਗੱਲਬਾਤ ਵਿਚ ਇਹ ਸਾਹਮਣੇ ਆਇਆ ਹੈ ਕਿ ਪਿੰਡ ਦਾ ਮੁਖੀ ਇਨ੍ਹਾਂ ਦਾ ਪਖ਼ਾਨਾ ਨਹੀਂ ਬਣਨ ਦੇ ਰਿਹਾ ਸੀ। ਇਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਦੇ ਇਸ ਗੱਲ ਨੂੰ ਅੰਜਾਮ ਦਿੱਤਾ ਪਰ ਹਾਲੇ ਤੱਕ ਇਸ ਪਿੱਛੇ ਦੇ ਪੁਖ਼ਤਾ ਕਾਰਨ ਸਮਝ ਨਹੀਂ ਆਏ ਹਨ।
ਜ਼ਿਕਰ ਕਰ ਦਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਨੂੰ ਡਾਇਲ 112 ਵਟਸਐਪ ਨੰਬਰ ਤੇ ਕਿਸੇ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ ਇਸ ਤੋਂ ਇਲਾਵਾ ਸੂਬੇ ਵਿੱਚ ਕਈ ਥਾਈਂ ਧਮਾਕੇ ਕਰਨ ਦੀ ਵੀ ਗੱਲ ਆਖੀ ਸੀ।