ਸ੍ਰੀਨਗਰ: ਦੱਖਣੀ ਕਸ਼ਮੀਰ ਦੇ ਅਨੰਤਨਾਗ ਇਲਾਕੇ ਵਿੱਚ ਅੱਤਵਾਦੀਆਂ ਨੇ ਪੁਲਿਸ ਕਰਮਚਾਰੀ ਦਾ ਗੋਲ਼ੀਆਂ ਮਾਰ ਕਰ ਕੇ ਕਤਲ ਕਰ ਦਿੱਤਾ।
ਪੁਲਿਸ ਦੇ ਸੂਤਰਾਂ ਮੁਤਾਬਕ, ਅੱਤਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਹਿਲਰ ਵਿੱਚ ਪੁਲਿਸ ਕਰਮਚਾਰੀ ਨੂੰ ਗੋਲ਼ੀ ਮਾਰ ਦਿੱਤੀ ਜਿਸ ਨਾਲ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ, ਜ਼ਖ਼ਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਕਤਲ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਭਾਲ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਜ਼ਿਕਰ ਕਰ ਦਈਏ ਕਿ ਲੰਘੇ ਦੋ ਦਿਨਾਂ ਦੇ ਦੌਰਾਨ ਸੁਰੱਖਿਆ ਬਲਾਂ 'ਤੇ ਇਹ ਦੂਜਾ ਹਮਲਾ ਹੈ। ਇਸ ਤੋਂ ਪਹਿਲਾਂ ਸਨਿੱਚਰਵਾਰ ਨੂੰ ਇੱਕ ਅੱਤਵਾਦੀ ਹਮਲੇ ਵਿੱਚ ਸੀਆਰਪੀਐਫ਼ ਦੇ ਤਿੰਨ ਜਵਾਨ ਸ਼ਹੀਦ ਹੋ ਗਏ।