ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਫੇਫੜਿਆਂ ਵਿੱਚ ਇਨਫੈਕਸ਼ਨ ਫੈਲਣ ਨਾਲ ਹੋਰ ਜ਼ਿਆਦਾ ਖ਼ਰਾਬ ਹੋ ਗਈ ਹੈ। ਫ਼ੌਜ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਸਾਬਕਾ ਰਾਸ਼ਟਰਪਤੀ (84) ਨੂੰ 10 ਅਗਸਤ ਨੂੰ ਇੱਥੇ ਭਰਤੀ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੇ ਦਿਮਾਗ਼ ਦੀ ਸਰਜਰੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਕੋਰੋਨਾ ਵਾਇਰਸ ਨਾਲ ਪੌਜ਼ੀਟਿਵ ਹੋਣ ਦੀ ਵੀ ਪੁਸ਼ਟੀ ਹੋਈ ਸੀ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵੈਂਟੀਲੇਟਰ(ਜੀਵਨ ਰੱਖਿਆ ਪ੍ਰਣਾਲੀ) ਤੇ ਰੱਖਿਆ ਗਿਆ ਹੈ।
ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਇਸ ਤੋਂ ਪਹਿਲਾਂ ਦੱਸਿਆ ਸੀ ਕਿ ਉਨ੍ਹਾਂ ਦੇ ਪਿਤਾ ਦੀ ਹਾਲਤ ਵਿੱਚ ਸਕਾਰਤਮਕ ਅਸਰ ਵਿਖਾਈ ਦੇ ਰਹੇ ਹਨ।
ਪਰ ਅੱਜ ਹਸਪਤਾਲ ਨੇ ਇੱਕ ਬਿਆਨ ਵਿੱਚ ਕਿਹਾ, ਪ੍ਰਣਬ ਮੁਖਰਜੀ ਦੀ ਹਾਲਤ ਥੋੜੀ ਜਿਹੀ ਵਿਗੜ ਗਈ ਹੈ ਕਿਉਂਕਿ ਉਨ੍ਹਾਂ ਦੇ ਫੇਫੜਿਆਂ ਵਿੱਚ ਇਨਫੈਕਸ਼ਨ ਫੈਲ ਗਈ ਹੈ। ਉਹ ਵੈਂਟੀਲੇਟਰ ਉੱਤੇ ਹਨ ਅਤੇ ਮਾਹਰਾਂ ਦਾ ਦਲ ਉਨ੍ਹਾਂ ਦਾ ਇਲਾਜ ਕਰ ਰਿਹਾ ਹੈ।