ETV Bharat / bharat

ਦਿਮਾਗ ਦੀ ਸਰਜਰੀ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ - ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ

ਦਿਮਾਗ ਦੀ ਸਰਜਰੀ ਤੋਂ ਬਾਅਦ ਵੀ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਮੁਖਰਜੀ ਕੋਰੋਨਾ ਪੌਜ਼ੀਟਿਵ ਪਾਏ ਗਏ ਸੀ। ਰਾਜਨੀਤਕ ਪਾਰਟੀਆਂ ਨੇ ਪ੍ਰਣਬ ਮੁਖਰਜੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਫ਼ੋਟੋ।
ਫ਼ੋਟੋ।
author img

By

Published : Aug 11, 2020, 6:34 AM IST

Updated : Aug 11, 2020, 4:34 PM IST

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦਿਮਾਗ 'ਚ ਜਮ੍ਹਾ ਖੂਨ ਦੇ ਗਤਲੇ ਨੂੰ ਹਟਾਉਣ ਲਈ ਸਫ਼ਲ ਸਰਜਰੀ ਕੀਤੀ ਗਈ ਹੈ। ਦਿਮਾਗ ਦੀ ਸਰਜਰੀ ਤੋਂ ਬਾਅਦ ਵੀ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸ ਦਈਏ ਕਿ ਪ੍ਰਣਬ ਮੁਖਰਜੀ ਨੂੰ ਆਰਮੀ ਦੇ ਆਰਐਂਡਆਰ (ਰਿਸਰਚ ਐਂਡ ਰੈਫਰਲ) ਹਸਪਤਾਲ ਵਿੱਚ ਵੈਂਟੀਲੇਟਰ ਉੱਤੇ ਰੱਖਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪ੍ਰਣਬ ਮੁਖਰਜੀ ਸਰਜਰੀ ਤੋਂ ਪਹਿਲਾਂ ਸੋਮਵਾਰ ਨੂੰ ਕੋਵਿਡ-19 ਪੌਜ਼ੀਟਿਵ ਪਾਏ ਗਏ ਸਨ। 84 ਸਾਲਾ ਮੁਖਰਜੀ ਨੇ ਸੋਮਵਾਰ ਨੂੰ ਟਵੀਟ ਕਰ ਕਿਹਾ ਸੀ, "ਹੋਰ ਕਾਰਨਾਂ ਕਰਕੇ ਹਸਪਤਾਲ ਗਿਆ ਸੀ, ਜਿਥੇ ਅੱਜ ਕੋਵਿਡ-19 ਦੀ ਜਾਂਚ ਵਿੱਚ ਪੌਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।"

  • On a visit to the hospital for a separate procedure, I have tested positive for COVID19 today.
    I request the people who came in contact with me in the last week, to please self isolate and get tested for COVID-19. #CitizenMukherjee

    — Pranab Mukherjee (@CitiznMukherjee) August 10, 2020 " class="align-text-top noRightClick twitterSection" data=" ">

ਸੀਨੀਅਰ ਕਾਂਗਰਸੀ ਨੇਤਾ ਅਤੇ ਸਾਲ 2012 ਤੋਂ 2017 ਦੇ ਦੇਸ਼ ਦੇ ਰਾਸ਼ਟਰਪਤੀ ਰਹੇ ਪ੍ਰਣਬ ਮੁਖਰਜੀ ਨੇ ਇੱਕ ਟਵੀਟ ਕਰਦਿਆਂ ਕਿਹਾ, "ਮੈਂ ਬੇਨਤੀ ਕਰਦਾ ਹਾਂ ਕਿ ਉਹ ਸਾਰੇ ਜਿਹੜੇ ਪਿਛਲੇ ਇੱਕ ਹਫਤੇ ਵਿਚ ਮੇਰੇ ਸੰਪਰਕ ਵਿੱਚ ਆਏ ਹਨ, ਉਹ ਖ਼ੁਦ ਨੂੰ ਕੁਆਰੰਟੀਨ ਕਰ ਲੈਣ ਅਤੇ ਕੋਵਿਡ-19 ਦੀ ਜਾਂਚ ਕਰਵਾਉਣ।"

ਮੁਖਰਜੀ ਦੇ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ, ਰੱਖਿਆ ਮੰਤਰੀ ਰਾਜਨਾਥ ਸਿੰਘ ਆਰਆਰ ਹਸਪਤਾਲ ਗਏ ਅਤੇ ਸਾਬਕਾ ਰਾਸ਼ਟਰਪਤੀ ਦੀ ਸਿਹਤ ਬਾਰੇ ਪੁੱਛਗਿੱਛ ਕੀਤੀ। ਉਹ ਤਕਰੀਬਨ 20 ਮਿੰਟ ਹਸਪਤਾਲ ਵਿਚ ਰਹੇ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਸਮੇਤ ਪਾਰਟੀ ਦੇ ਕਈ ਸਾਥੀਆਂ ਨੇ ਮੁਖਰਜੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਕਾਂਗਰਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ, "ਅਸੀਂ ਚਾਹੁੰਦੇ ਹਾਂ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਕੋਵਿਡ -19 ਦੀ ਬਿਮਾਰੀ ਤੋਂ ਜਲਦੀ ਠੀਕ ਹੋ ਜਾਣ।"

ਸਾਬਕਾ ਰਾਸ਼ਟਰਪਤੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਵੀ ਟਵੀਟ ਕੀਤਾ, "ਮੈਂ ਆਪਣੇ ਪਿਤਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਮੈਂ ਆਪਣੇ ਦੇਸ਼ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਦੀ ਜਲਦੀ ਸਿਹਤਯਾਬੀ ਅਤੇ ਚੰਗੀ ਸਿਹਤ ਲਈ ਪ੍ਰਾਥਨਾ ਕਰਨ।"

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ, "ਮੈਨੂੰ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਜਾਣਕਾਰੀ ਮਿਲੀ ਹੈ ... ਮੈਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹਾਂ। ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"

ਕਾਂਗਰਸ ਆਗੂ ਮੱਲੀਕਾਰਜੁਨ ਖੜਗੇ ਨੇ ਟਵੀਟ ਕੀਤਾ, "ਮੈਂ ਪ੍ਰਣਬ ਮੁਖਰਜੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਮੈਨੂੰ ਯਕੀਨ ਹੈ ਕਿ ਉਹ ਜਲਦੀ ਹੀ ਇਸ ਬਿਮਾਰੀ ਤੋਂ ਠੀਕ ਹੋ ਜਾਣਗੇ।"

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਵੀ ਮੁਖਰਜੀ ਦੀ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਾਬਕਾ ਰਾਸ਼ਟਰਪਤੀ ਜਲਦੀ ਹੀ ਇਸ ਵਾਇਰਸ ਤੋਂ ਛੁਟਕਾਰਾ ਪਾਉਣ ਵਿੱਚ ਸਫ਼ਲ ਹੋਣਗੇ।

ਕਾਂਗਰਸ ਆਗੂ ਅਭਿਸ਼ੇਕ ਸਿੰਘਵੀ ਨੇ ਕਿਹਾ, "ਇਹ ਹੈਰਾਨੀ ਵਾਲੀ ਅਤੇ ਚਿੰਤਾ ਵਾਲੀ ਗੱਲ ਹੈ ਕਿ ਪ੍ਰੈਸ ਨਿਊਜ਼ ਮੁਤਾਬਕ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਹੋ ​​ਗਈ ਹੈ। ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"

Last Updated : Aug 11, 2020, 4:34 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.