ETV Bharat / bharat

ਕਾਬੁਲ ਹਮਲਾ: ਪਾਕਿ ਦੀ ਦਖ਼ਲਅੰਦਾਜ਼ੀ ਰੋਕਣ ਲਈ ਬਾਜਵਾ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਗੁਰਦੁਆਰਾ ਸਾਹਿਬ ’ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਨੂੰ ਨਿਰਪੱਖ ਰੂਪ ’ਚ ਯਕੀਨੀ ਬਣਾਉਣ ਲਈ ਪਾਕਿ ਦੀ ਦਖ਼ਲਅੰਦਾਜ਼ੀ ਰੋਕਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਚਿੱਠੀ ਲਿਖੀ।

ਪ੍ਰਤਾਪ ਸਿੰਘ ਬਾਜਵਾ
ਪ੍ਰਤਾਪ ਸਿੰਘ ਬਾਜਵਾ
author img

By

Published : Apr 12, 2020, 8:26 AM IST

ਨਵੀਂ ਦਿੱਲੀ: ਰਾਜ ਸਭਾ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਅੰਦਰ ਗੁਰਦੁਆਰਾ ਸਾਹਿਬ ’ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਨੂੰ ਨਿਰਪੱਖ ਰੂਪ ’ਚ ਯਕੀਨੀ ਬਣਾਉਣ ਲਈ ਤੁਰੰਤ ਦਖ਼ਲ ਦਿੱਤੀ ਜਾਵੇ।

  • Please take all steps to prevent the hand-over of the accused, and ensuring a free and fair investigation into the attack. If Pakistan gains access to Farooqui, even our own NIA investigation could be negatively impacted @DrSJaishankar 2/2

    — Partap Singh Bajwa (@Partap_Sbajwa) April 11, 2020 " class="align-text-top noRightClick twitterSection" data=" ">

ਪਾਕਿ ਦੀ ਦਖ਼ਲਅੰਦਾਜ਼ੀ ਰੋਕਣ ਦੀ ਮੰਗ

ਬਾਜਵਾ ਨੇ ਕਿਹਾ ਕਿ ਪਾਕਿਸਤਾਨ ਨੇ ਅਫ਼ਗਾਨਿਸਤਾਨ ਸਾਹਮਣੇ ਮੰਗ ਰੱਖੀ ਸੀ ਕਿ ਕਾਬੁਲ ਹਮਲੇ ਦੇ ਮਾਸਟਰਮਾਈਂਡ ਅਤੇ ਖੁਰਾਸਨ ਵਿੰਗ ਦੇ ਲੀਡਰ ਇਸਲਾਮ ਫਾਰੂਕੀ ਨੂੰ ਪਾਕਿਸਤਾਨ ਦੇ ਹਵਾਲੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਇਸ ਹਮਲੇ ’ਚ ਆਪਣੀ ਸ਼ਮੂਲੀਅਤ ਲੁਕਾਉਣ ਲਈ ਇਹ ਮੰਗ ਕੀਤੀ ਹੈ।

ਐਨਆਈਏ ਦੀ ਜਾਂਚ ਹੋ ਸਕਦੀ ਪ੍ਰਭਾਵਿਤ

ਉਨ੍ਹਾਂ ਕਿਹਾ ਕਿ ਇਸ ਅੱਤਵਾਦੀ ਨੂੰ ਪਾਕਿਸਤਾਨ ਦੇ ਹਵਾਲੇ ਕੀਤੇ ਜਾਣ ਨਾਲ ਇਨ੍ਹਾਂ ਹਮਲਿਆਂ ਦੀ ਜਾਂਚ ’ਤੇ ਵੱਡਾ ਅਸਰ ਪਵੇਗਾ ਅਤੇ ਨਾਲ ਹੀ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਨੂੰ ਹੋਰ ਖਤਰਾ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਐਨਆਈਏ ਦੀ ਜਾਂਚ ਵੀ ਪ੍ਰਭਾਵਿਤ ਹੋ ਸਕਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.