ETV Bharat / bharat

ਕੋਵਿਡ-19 ਨਾਲ ਨਜਿੱਠਣ ਲਈ ਰਾਸ਼ਟਰਪਤੀ ਨੇ ਸਾਰੇ ਸੂਬਿਆਂ ਦੇ ਰਾਜਪਾਲਾਂ ਨਾਲ ਵੀਡੀਓ ਕਾਨਫਰੈਂਸਿੰਗ ਰਾਹੀਂ ਕੀਤੀ ਗੱਲਬਾਤ - COVID19

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸਾਰੇ ਸੂਬਿਆਂ ਦੇ ਰਾਜਪਾਲ ਅਤੇ ਉਪ-ਰਾਜਪਾਲ ਨਾਲ ਵੀਡੀਓ ਕਾਨਫਰੈਂਸਿੰਗ ਰਾਹੀਂ ਗੱਲਬਾਤ ਕੀਤੀ।

ਫ਼ੋਟੋ।
ਫ਼ੋਟੋ।
author img

By

Published : Mar 27, 2020, 1:05 PM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਰੇ ਸੂਬਿਆਂ ਦੇ ਰਾਜਪਾਲ ਅਤੇ ਉਪ-ਰਾਜਪਾਲ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕੋਵਿਡ-19 ਨਾਲ ਨਜਿੱਠਣ ਲਈ ਸਿਹਤ ਪੇਸ਼ੇਵਰਾਂ ਅਤੇ ਹੋਰ ਸਾਰਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

  • President Kovind along with the Vice President, interacts with Governors, Lt Governors and Administrators of all States and Union Territories on issues related to COVID-19. He lauded the efforts of all health professionals and everyone at the forefront of handling this challenge. pic.twitter.com/8DyNlAwH5C

    — President of India (@rashtrapatibhvn) March 27, 2020 " class="align-text-top noRightClick twitterSection" data=" ">

ਰਾਸ਼ਟਰਪਤੀ ਕਾਨਫ਼ਰੰਸ ਵਿਚ ਚੋਟੀ ਦੀਆਂ ਸਵੈ-ਸੇਵੀ ਸੰਸਥਾਵਾਂ ਸ਼ਾਮਲ ਹੋਈਆਂ, ਜਿਸ ਵਿਚ ਇੰਡੀਅਨ ਰੈਡ ਕਰਾਸ ਸੁਸਾਇਟੀ ਵੀ ਸ਼ਾਮਲ ਹੋਈ ਜਿਸ ਨੂੰ ਭਾਰਤ ਵਿਚ ਸਮਾਜਿਕ ਸੰਕਟਕਾਲੀਨ ਅਤੇ ਮਾਨਵਤਾਵਾਦੀ ਪ੍ਰੋਗਰਾਮਾਂ ਲਈ ਜਾਣਿਆ ਜਾਂਦਾ ਹੈ।

ਦੱਸ ਦਈਏ ਕਿ ਕੋਰੋਨਾ ਵਾਇਰਸ ਨੇ ਅੱਜ ਪੂਰੀ ਦੁਨੀਆ ਨੂੰ ਆਪਣੇ ਲਪੇਟੇ ਵਿੱਚ ਲੈ ਲਿਆ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 700 ਤੋਂ ਪਾਰ ਹੋ ਗਈ ਹੈ ਜਿਨ੍ਹਾਂ ਵਿੱਚੋਂ 17 ਦੀ ਮੌਤ ਹੋ ਗਈ ਹੈ।

ਕੋਰੋਨਾ ਵਾਇਰਸ ਕਾਰਨ ਦੇਸ਼ ਦੀ ਅਰਥ ਵਿਵਸਥਾ ਵੀ ਪ੍ਰਭਾਵਿਤ ਹੋ ਰਹੀ ਹੈ। ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਭਰ ਵਿੱਤ 21 ਦਿਨਾਂ ਤੱਕ ਲੋਕ ਤਾਲਾਬੰਦੀ ਕੀਤੀ ਗਈ ਹੈ ਜਿਸ ਕਾਰਨ ਸਾਰੇ ਕੰਮਕਾਜ ਠੱਪ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.