ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਕੋਚੇਰਲ ਰਮਨ ਨਰਾਇਣਨ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਰਾਸ਼ਟਰਪਤੀ ਭਵਨ ਵਿੱਚ ਕਈ ਹੋਰਨਾਂ ਅਧਿਕਾਰੀਆਂ ਅਤੇ ਸਟਾਫ ਮੈਂਬਰਾਂ ਕਈ ਹੋਰ ਅਧਿਕਾਰੀਆਂ ਅਤੇ ਸਟਾਫ ਮੈਂਬਰਾਂ ਨੇ ਵੀ ਇਥੇ ਕੇ.ਆਰ.ਨਰਾਇਣਨ ਦੀ ਤਸਵੀਰ ਦੇ ਸਾਹਮਣੇ ਸ਼ਰਧਾਂਜਲੀ ਭੇਟ ਕੀਤੀ।
ਕੇ.ਆਰ.ਨਰਾਇਣਨ, 27 ਅਕਤੂਬਰ 1920 ਨੂੰ ਪੈਦਾ ਹੋਏ ਸਨ। ਉਨ੍ਹਾਂ ਨੇ ਭਾਰਤ ਦੇ ਦਸਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਿਆ ਅਤੇ ਜਾਪਾਨ, ਯੂਨਾਈਟਿਡ ਕਿੰਗਡਮ, ਥਾਈਲੈਂਡ, ਤੁਰਕੀ, ਪੀਪਲਜ਼ ਰੀਪਬਲਿਕ ਆਫ ਚਾਈਨਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਜਦੂਤ ਵਜੋਂ ਸੇਵਾ ਨਿਭਾਈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਏਅਰ ਇੰਡੀਆ ਨੇ ਆਪਣੇ ਜਹਾਜ਼ਾਂ 'ਤੇ ਲਿਖਿਆ 'ੴ'
ਕੇ.ਆਰ.ਨਰਾਇਣਨ ਸਾਲ 1992 ਵਿੱਚ ਨੌਵੇਂ ਉਪ ਰਾਸ਼ਟਰਪਤੀ ਵਜੋਂ ਚੁਣੇ ਗਏ, ਨਾਰਾਇਣਨ 1997 'ਚ ਰਾਸ਼ਟਰਪਤੀ ਬਣੇ। ਉਹ ਇਹ ਅਹੁਦਾ ਸੰਭਾਲਣ ਵਾਲੇ ਦਲਿਤ ਭਾਈਚਾਰੇ ਦੇ ਪਹਿਲੇ ਮੈਂਬਰ ਵੀ ਸਨ। 9 ਨਵੰਬਰ, 2005 ਨੂੰ 85 ਸਾਲ ਦੀ ਉਮਰ ਵਿੱਚ ਕੇ.ਆਰ.ਨਰਾਇਣਨ ਦਾ ਦੇਹਾਂਤ ਹੋ ਗਿਆ।