ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਮੋਦੀ ਨੇ ਟਵੀਟ ਕਰ ਕੇ ਕਿਹਾ, ‘ਮੈਂ ਅੱਜ ਸ਼ਾਮ ਛੇ ਵਜੇ ਰਾਸ਼ਟਰ ਨੂੰ ਸੰਦੇਸ਼ ਦੇਵਾਂਗਾ। ਤੁਸੀਂ ਜ਼ਰੂਰ ਜੁੜੋ।'
-
आज शाम 6 बजे राष्ट्र के नाम संदेश दूंगा। आप जरूर जुड़ें।
— Narendra Modi (@narendramodi) October 20, 2020 " class="align-text-top noRightClick twitterSection" data="
Will be sharing a message with my fellow citizens at 6 PM this evening.
">आज शाम 6 बजे राष्ट्र के नाम संदेश दूंगा। आप जरूर जुड़ें।
— Narendra Modi (@narendramodi) October 20, 2020
Will be sharing a message with my fellow citizens at 6 PM this evening.आज शाम 6 बजे राष्ट्र के नाम संदेश दूंगा। आप जरूर जुड़ें।
— Narendra Modi (@narendramodi) October 20, 2020
Will be sharing a message with my fellow citizens at 6 PM this evening.
ਦੱਸਦਈਏ ਕਿ ਜਦੋਂ ਤੋਂ ਭਾਰਤ ਵਿੱਚ ਕੋਰੋਨਾ ਦੀ ਸ਼ੁਰੂਆਤ ਹੋਈ ਹੈ, ਉਦੋਂ ਤੋਂ ਪ੍ਰਧਾਨ ਮੰਤਰੀ ਕਈ ਵਾਰ ਦੇਸ਼ ਦੇ ਨਾਮ ਸੰਦੇਸ਼ ਜਾਰੀ ਕਰ ਚੁੱਕੇ ਹਨ। ਉਨ੍ਹਾਂ ਨੇ ਇਸ ਦੀ ਸ਼ੁਰੂਆਤ ਮਾਰਚ ਮਹੀਨੇ ਵਿੱਚ ਕੀਤੀ ਸੀ ਅਤੇ 19 ਮਾਰਚ ਨੂੰ ਉਨ੍ਹਾਂ ਨੇ ਲੋਕਾਂ ਨੂੰ ਜਨਤਾ ਕਰਫ਼ਿਊ ਬਾਰੇ ਅਪੀਲ ਕੀਤੀ ਸੀ।
ਇਸ ਤੋਂ ਬਾਅਦ, 24 ਮਾਰਚ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੇ 21 ਦਿਨਾਂ ਦੇ ਬੰਦ ਦਾ ਐਲਾਨ ਕੀਤਾ ਸੀ। ਉਸ ਤੋਂ ਬਾਅਦ ਰਾਸ਼ਟਰ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੇ ਸਵੈ-ਨਿਰਭਰ ਭਾਰਤ ਮੁਹਿੰਮ ਲਈ 20 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਸੀ।
ਦੇਸ਼ ਭਰ ਵਿੱਚ ਹਰ ਦਿਨ ਕੋਰੋਨਾ ਦੇ ਆਉਣ ਵਾਲੇ ਕੇਸਾਂ ਦੀ ਗਿਣਤੀ ਘੱਟ ਹੋਏ ਹੈ। ਭਾਰਤ ਵਿੱਚ ਕੋਰੋਨਾ ਦੀ ਲਾਗ ਦੀ ਰਫ਼ਤਾਰ ਹੌਲੀ ਹੋ ਰਹੀ ਹੈ। ਉਥੇ ਹੀ ਅੱਜ ਤਿੰਨ ਮਹੀਨਿਆਂ ਵਿੱਚ ਸਭ ਤੋਂ ਘੱਟ ਨਵੇਂ ਕੇਸ ਸਾਹਮਣੇ ਆਏ ਹਨ।