ਨਵੀਂ ਦਿੱਲੀ: ਬ੍ਰਿਟੇਨ ਦੇ ਰਾਜਕੁਮਾਰ ਪ੍ਰਿੰਸ ਚਾਰਲਸ ਤਿੰਨ ਦਿਨੀਂ ਭਾਰਤ ਦੌਰੇ 'ਤੇ ਹਨ। ਇਸ ਦੌਰਾਨ ਪ੍ਰਿੰਸ ਚਾਰਲਸ ਨੇ ਦਿੱਲੀ ਸਥਿਤ ਮੌਸਮ ਵਿਭਾਗ ਦੇ ਦਫ਼ਤਰ ਦਾ ਦੌਰਾ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਲ ਵੀ ਮੁਲਾਕਾਤ ਕੀਤੀ।

ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਭਵਨ ਵਿੱਚ ਰਾਮਨਾਥ ਕੋਵਿੰਦ ਦੇ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਦਿੱਗਜਾਂ ਵਿਚਕਾਰ ਵਿਚਾਰ ਵਟਾਂਦਰਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰੇ ਦੌਰਾਨ ਭਾਰਤ-ਬ੍ਰਿਟੇਨ ਦੇ ਸੰਬੰਧਾਂ 'ਚ ਮਜਬੂਤੀ ਤੇ ਵਾਤਾਵਰਨਣ ਤਬਦੀਲੀ ਵਰਗੀਆਂ ਚੁਣੌਤੀਆਂ ਅਤੇ ਬਾਜ਼ਾਰ ਨਾਲ ਜੁੜੇ ਮਾਮਲਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ।
ਪ੍ਰਿੰਸ ਚਾਰਲਸ ਵੀਰਵਾਰ ਨੂੰ ਭਾਰਤ ਵਿੱਚ ਹੀ ਆਪਣਾ 71 ਵਾਂ ਜਨਮਦਿਨ ਮਨਾਉਣਗੇ। ਚਾਰਲਸ ਵਿਸ਼ਵ ਯੁੱਧ ਇੱਕ ਅਤੇ ਦੂਜੇ ਵਿਸ਼ਵ ਯੁੱਧ ਵਿੱਚ ਭਾਰਤ ਦੇ ਫੌਜੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਇੱਕ ਫੌਜੀ ਸਮਾਰੋਹ ਵਿੱਚ ਵੀ ਸ਼ਾਮਲ ਹੋਣਗੇ।