ਨਵੀਂ ਦਿੱਲੀ: ਕਾਂਗਰਸ ਦੀ ਜਨਰਸ ਸੈਕਟਰੀ ਪ੍ਰਿਅੰਕਾ ਗਾਂਧੀ ਵਾਡਰਾ ਉਨਾਓ ਵਿੱਚ ਜਬਰ-ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਮਿਲਣ ਪੁੱਜੀ।
ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਕਿਹਾ, "ਪਿਛਲੇ ਇੱਕ ਸਾਲ ਤੋਂ ਪੀੜਤ ਦੇ ਪੂਰੇ ਪਰਿਵਾਰ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਸੀ। ਮੈਂ ਸੁਣਿਆ ਹੈ ਕਿ ਦੋਸ਼ੀ ਭਾਜਪਾ ਨਾਲ ਜੁੜੇ ਹੋਏ ਹਨ, ਇਸ ਲਈ ਉਹ ਅਜੇ ਵੀ ਬਚੇ ਹੋਏ ਸਨ। ਸੂਬੇ ਵਿੱਚ ਅਪਰਾਧੀਆਂ ਵਿੱਚ ਕੋਈ ਡਰ ਨਹੀਂ ਹੈ। ਮੁੱਖ ਮੰਤਰੀ ਕਹਿ ਰਹੇ ਹਨ ਕਿ ਸੂਬੇ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ, ਪਰ ਮੈਨੂੰ ਲਗਦਾ ਹੈ ਕਿ ਇੱਥੇ ਔਰਤਾਂ ਲਈ ਕੋਈ ਥਾਂ ਨਹੀਂ ਹੈ।"
ਦੱਸ ਦਈਏ ਕਿ ਪੀੜਤਾ ਨਾਲ ਰਾਇਬਰੇਲੀ ਵਿੱਚ ਜਬਰ ਜਨਾਹ ਕੀਤਾ ਗਿਆ ਸੀ ਜਿਸ ਤੋਂ ਬਾਅਦ ਇਸ ਸਬੰਧੀ ਕੇਸ ਰਾਇਬਰੇਲੀ ਅਦਾਲਤ ਵਿੱਚ ਹੀ ਚੱਲ ਰਿਹਾ ਹੈ। ਬੁੱਧਵਾਰ ਸ਼ਾਮ ਜਦੋਂ ਉਹ ਰਾਇਬਰੇਲੀ ਜਾਣ ਲਈ ਘਰੋਂ ਨਿਕਲੀ ਤਾਂ ਜ਼ਮਾਨਤ ਉੱਤੇ ਬਾਹਰ ਆਏ ਮੁਲਜ਼ਮਾਂ ਨੇ ਉਸ ਉੱਤੇ ਪੈਟਰੋਲ ਪਾ ਕੇ ਉਸ ਨੂੰ ਜਿੰਦਾ ਸਾੜ ਦਿੱਤਾ।
ਇੰਨਾ ਹੀ ਨਹੀਂ ਇਹ ਵੀ ਸਾਹਮਣੇ ਆਇਆ ਕਿ ਸੜਦੀ ਹੋਈ ਹਾਲਤ ਵਿੱਚ ਪੀੜਤਾ ਮਦਦ ਲਈ ਲਗਭਗ 1 ਕਿਲੋਮੀਟਰ ਤੱਕ ਦੌੜੀ, ਫਿਰ ਕਿਸੇ ਨੇ ਫੋਨ ਕਰਕੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਉਸ ਨੂੰ ਹਸਪਤਾਲ ਦਾਖ਼ਸ ਕਰਵਾਇਆ ਗਿਆ।
ਹਾਲਤ ਗੰਭੀਰ ਵੇਖਦੇ ਹੋਏ ਉਸ ਨੂੰ ਲਖਨਊ ਦੇ ਕਿੰਗ ਜਾਰਜ ਮੇਡੀਕਲ ਯੂਨੀਵਰਸਿਟੀ ਦੇ ਟ੍ਰਾਮਾ ਸੇਂਟਰ ਰੇਫ਼ਰ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਏਅਰ ਲਿਫ਼ਟ ਕਰ ਕੇ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਸ ਰਾਤ ਆਖ਼ਰੀ ਸਾਹ ਲਏ।