ਨਵੀਂ ਦਿੱਲੀ: ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਅੱਜ 102ਵਾਂ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਦੀ ਪੋਤੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵਿੱਟਰ 'ਤੇ ਆਪਣੀ ਦਾਦੀ ਦੀ ਖ਼ੂਬਸੂਰਤ ਤਸਵੀਰ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਯਾਦ ਕੀਤਾ।
-
In memory of the bravest woman I have known. #IndiraGandhi
— Priyanka Gandhi Vadra (@priyankagandhi) November 19, 2019 " class="align-text-top noRightClick twitterSection" data="
“In the fell clutch of circumstance
I have not winced nor cried aloud.
Under the bludgeonings of chance
My head is bloody, but unbowed. pic.twitter.com/ifmXkighYo
">In memory of the bravest woman I have known. #IndiraGandhi
— Priyanka Gandhi Vadra (@priyankagandhi) November 19, 2019
“In the fell clutch of circumstance
I have not winced nor cried aloud.
Under the bludgeonings of chance
My head is bloody, but unbowed. pic.twitter.com/ifmXkighYoIn memory of the bravest woman I have known. #IndiraGandhi
— Priyanka Gandhi Vadra (@priyankagandhi) November 19, 2019
“In the fell clutch of circumstance
I have not winced nor cried aloud.
Under the bludgeonings of chance
My head is bloody, but unbowed. pic.twitter.com/ifmXkighYo
ਪ੍ਰਿਯੰਕਾ ਨੇ ਇੰਦਰਾ ਗਾਂਧੀ ਨਾਲ ਆਪਣੀ ਬਚਪਨ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ''ਉਨ੍ਹਾਂ ਦੀ ਯਾਦ 'ਚ, ਜਿਨ੍ਹਾਂ ਨੂੰ ਮੈਂ ਸਭ ਤੋਂ ਵੱਧ ਦਲੇਰ ਮਹਿਲਾ ਦੇ ਤੌਰ 'ਤੇ ਜਾਣਦੀ ਹਾਂ।'' ਪ੍ਰਿਯੰਕਾ ਨੇ ਇਸ ਦੇ ਨਾਲ ਹੀ ਆਪਣੀ ਦਾਦੀ ਦੀ ਯਾਦ 'ਚ ਕਵਿਤਾ ਦੀਆਂ ਕੁਝ ਸਤਰਾਂ ਵੀ ਲਿਖੀਆਂ ਹਨ।
ਦੱਸਣਯੋਗ ਹੈ ਕਿ ਇੰਦਰਾ ਗਾਂਧੀ ਦਾ ਜਨਮ 19 ਨਵੰਬਰ, 1917 ਨੂੰ ਇਲਾਹਾਬਾਦ (ਉੱਤਰ ਪ੍ਰਦੇਸ਼) ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਜਵਾਹਰ ਲਾਲ ਨਹਿਰੂ ਸਨ ਜੋ ਬ੍ਰਿਟੇਨ ਤੋਂ ਆਜ਼ਾਦੀ ਤੋਂ ਬਾਅਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ। ਇੰਦਰਾ ਗਾਂਧੀ 1959 ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਬਣੀ ਅਤੇ ਉਨ੍ਹਾਂ ਨੇ 1960 ਤੱਕ ਇਸ ਅਹੁਦੇ 'ਤੇ ਕੰਮ ਕੀਤਾ। 1964 ਤੋਂ 1966 ਤੱਕ ਉਨ੍ਹਾਂ ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਵਜੋਂ ਸੇਵਾ ਨਿਭਾਈ।
ਇਸ ਤੋਂ ਬਾਅਦ ਉਨ੍ਹਾਂ ਨੇ ਜਨਵਰੀ 1966 ਤੋਂ ਮਾਰਚ 1977 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਦਾ ਸਭ ਤੋਂ ਉੱਚਾ ਅਹੁਦਾ ਸੰਭਾਲ ਲਿਆ। ਜਨਵਰੀ 1980 ਵਿੱਚ ਉਹ ਸੱਤਵੀਂ ਲੋਕ ਸਭਾ ਲਈ ਰਾਏ ਬਰੇਲੀ (ਯੂਪੀ) ਅਤੇ ਮੇਡਕ (ਆਂਧਰਾ ਪ੍ਰਦੇਸ਼) ਤੋਂ ਮੈਂਬਰ ਬਣੇ। ਉਨ੍ਹਾਂ ਨੇ ਮੇਡਕ ਸੀਟ ਰੱਖਣ ਦਾ ਫ਼ੈਸਲਾ ਕੀਤਾ ਅਤੇ ਰਾਏ ਬਰੇਲੀ ਸੀਟ ਛੱਡ ਦਿੱਤੀ। 1967-77 ਵਿੱਚ ਉਨ੍ਹਾਂ ਨੂੰ ਕਾਂਗਰਸੀ ਸੰਸਦੀ ਪਾਰਟੀ ਦਾ ਨੇਤਾ ਚੁਣ ਲਿਆ ਗਿਆ। ਜਨਵਰੀ 1980 'ਚ ਉਹ ਇੱਕ ਵਾਰ ਫਿਰ ਨੇਤਾ ਚੁਣੇ ਗਏ। ਸਾਗਰਿਕਾ ਦੀ ਲਿਖੀ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੀ ਜੀਵਨੀ ਦਾ ਸਿਰਲੇਖ ਉਨ੍ਹਾਂ ਨੂੰ ਭਾਰਤ ਦੀ ਸਭ ਤੋਂ ਵੱਧ ਸ਼ਕਤੀਸ਼ਾਲੀ ਪ੍ਰਧਾਨ ਮੰਤਰੀ ਦੱਸਦਾ ਹੈ। ਉਨ੍ਹਾਂ ਨੇ ਸਰਕਾਰ ਵਿੱਚ ਰਹਿੰਦੇ ਹੋਏ ਕਈ ਵੱਡੇ ਫੈਸਲੇ ਲਏ ਸਨ।