ਨਵੀਂ ਦਿੱਲੀ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹਮਲੇ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਦੇ ਆਗੂਆਂ ਨਾਲ ਮਿਲ ਕੇ ਤੀਨ ਮੂਰਤੀ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਹਾਈ ਕਮਿਸ਼ਨ ਨੂੰ ਮੈਮੋਰੈਂਡਮ ਦਿੱਤਾ ਗਿਆ।
ਸਿਰਸਾ ਨੇ ਦੱਸਿਆ ਕਿ ਮੈਮੋਰੈਂਡਮ ਵਿੱਚ ਮੰਗ ਕੀਤੀ ਗਈ ਕਿ ਜਿਨ੍ਹਾਂ ਨੇ ਨਨਕਾਣਾ ਸਾਹਿਬ ਉੱਤੇ ਹਮਲੇ ਵਿਰੁੱਧ ਨਾਅਰੇਬਾਜ਼ੀ ਕੀਤੀ, ਉਨ੍ਹਾਂ ਉੱਤੇ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਜਿਸ ਨਾਲ ਜਬਰੀ ਧਰਮ ਪਰਿਵਰਤਨ ਤੇ ਨਿਕਾਹ ਕੀਤਾ ਗਿਆ ਉਹ ਬੇਟੀ ਨੂੰ ਵਾਪਸ ਸੌਂਪਿਆ ਜਾਵੇ।
ਮਨਜਿੰਦਰ ਸਿਰਸਾ ਨੇ ਇਮਰਾਨ ਖਾਨ ਵਲੋਂ ਇਸ ਮਾਮਲੇ ਉੱਤੇ ਚੁੱਪੀ ਧਾਰੇ ਜਾਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਜਲਦ ਹੀ ਇਸ ਮਾਮਲੇ ਉੱਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿ ਸਿੱਖ ਕਦੇ ਵੀ ਸ਼ਹਾਦਤ ਦੇਣ ਤੋਂ ਪਿਛੇ ਨਹੀਂ ਹਟੇ, ਲੋੜ ਪਈ ਤਾਂ ਹੁਣ ਵੀ ਨਨਕਾਣਾ ਸਾਹਿਬ ਲਈ ਸ਼ਹੀਦੀਆਂ ਦੇਣ ਲਈ ਤਿਆਰ ਹਨ।
ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਪੂਰਾ ਮਾਮਲਾ 3 ਮਹੀਨੇ ਪਹਿਲਾ ਅਗਵਾ ਹੋਈ ਸਿੱਖ ਕੁੜੀ ਜਗਜੀਤ ਕੌਰ ਦੇ ਪਰਿਵਾਰ ਨੂੰ ਲੈ ਕੇ ਸ਼ੁਰੂ ਹੋਇਆ ਹੈ। ਸਿਰਸਾ ਨੇ ਦੱਸਿਆ ਕਿ ਪਾਕਿ ਦੀ ਇੱਕ ਅਦਾਲਤ ਨੇ ਹੁਕਮ ਜਾਰੀ ਕੀਤੇ ਹਨ ਕਿ ਅਗਵਾ ਕੁੜੀ ਜਗਜੀਤ ਕੌਰ ਨੂੰ ਉਸ ਦੇ ਪਰਿਵਾਰ ਨੂੰ ਮੁੜ ਵਾਪਸ ਕੀਤਾ ਜਾਵੇ। ਸਿਰਸਾ ਨੇ ਦੱਸਿਆ ਕਿ ਕੁੜੀ ਦੇ ਪਰਿਵਾਰ 'ਤੇ ਦਬਾਅ ਬਣਾਉਣ ਲਈ ਮੁਹੰਮਦ ਹਸਨ ਦੇ ਭਰਾ ਤੇ ਪਰਿਵਾਰ ਨੇ ਗੁਰਦੁਆਰਾ ਨਨਕਾਨਾ ਸਾਹਿਬ 'ਤੇ ਪਥੱਰਬਾਜ਼ੀ ਕੀਤੀ ਤੇ ਇਸ ਨੂੰ ਤਬਾਹ ਕਰ ਉਸ ਥਾਂ 'ਤੇ ਮਸਜਿਦ ਬਣਾਉਣ ਦੀ ਧਮਕੀ ਦਿੱਤੀ ਸੀ।
ਇਹ ਵੀ ਪੜ੍ਹੋ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹਮਲਾ: ਜਾਣੋ ਕੀ ਹੈ ਪੂਰਾ ਮਾਮਲਾ