ETV Bharat / bharat

ਮੁੱਖ ਮੰਤਰੀ ਨੇ ਹੜ੍ਹ ਦੀ ਸੱਮਸਿਆ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਦੀ ਸੱਮਸਿਆ ਨਾਲ ਨਜਿੱਠਣ ਲਈ ਠੋਸ ਕਦਮ ਚੁੱਕੇ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਵਾਰ-ਵਾਰ ਆਉਣ ਵਾਲੇ ਹੜ੍ਹਾਂ ਨੂੰ ਰੋਕਣ ਲਈ ਵਿਆਪਕ ਯੋਜਨਾ ਉਲੀਕੇ ਜਾਣ ਦੀ ਮੰਗ ਰੱਖੀ।

author img

By

Published : Sep 3, 2019, 8:15 AM IST

ਫ਼ੋਟੋ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਕੋਲ ਮੰਗ ਰੱਖੀ ਹੈ ਕਿ ਵਾਰ-ਵਾਰ ਆਉਂਦੇ ਹੜ੍ਹਾਂ ਨੂੰ ਰੋਕਣ ਲਈ ਵਿਆਪਕ ਪੱਧਰ ’ਤੇ ਠੋਸ ਯੋਜਨਾ ਉਲੀਕੀ ਜਾਵੇ ਕਿਉਂਕਿ ਬੀਤੇ ਕੁਝ ਦਿਨਾਂ 'ਚ ਆਏ ਹੜ੍ਹਾਂ ਨਾਲ ਸੂਬੇ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਮੁੱਖ ਮੰਤਰੀ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੂੰ ਮਿਲ ਕੇ ਇਹ ਮੁੱਦਾ ਚੁੱਕਦਿਆਂ ਸੂਬੇ ਦੇ ਪਰੇਸ਼ਾਨੀ ਬਾਰੇ ਗੱਲਬਾਤ ਕੀਤੀ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੂੰ ਹੜਾਂ ਦੀ ਰੋਕਥਾਮ ਲਈ ਠੋਸ ਅਤੇ ਕਾਰਗਾਰ ਤਰੀਕਾ ਉਲੀਕਣਾ ਚਾਹੀਦਾ ਹੈ ਤਾਂ ਜੋ ਸੂਬੇ ਵਿੱਚ ਹੜ੍ਹਾਂ ਕਾਰਨ ਹੋਣ ਵਾਲੇ ਕਰੋੜਾਂ ਰੁਪਏ ਦੇ ਨੁਕਸਾਨ ਤੋਂ ਬਚਿਆ ਜਾ ਸਕੇ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਕੇਂਦਰੀ ਮੰਤਰੀ ਨੂੰ ਸੂਬੇ ਵਿਚਲੇ ਹੜ੍ਹਾਂ ਦੇ ਕਾਰਨਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਇਸ ਬਾਰੇ ਦੱਸਿਆ ਕਿ ਸੂਬਾ ਹਰ ਸਾਲ ਇੰਨਾ ਵੱਡਾ ਨੁਕਸਾਨ ਝੱਲਣ ਦੀ ਹਾਲਤ ਵਿੱਚ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਕੇਂਦਰੀ ਮੰਤਰੀ ਨੂੰ ਹੜ੍ਹਾਂ ਦੀ ਰੋਕਥਾਮ ਦੇ ਕਈ ਸੁਝਾਅ ਦਿੱਤੇ ਹਨ ਜਿਵੇਂ ਕਿ ਦਰਿਆਵਾਂ ਵਿੱਚੋਂ ਗਾਰ, ਰੇਤਾ ਆਦਿ ਦੀ ਸਫਾਈ ਕਰਨੀ, ਪਾਣੀ ਦੇ ਡੈਮਾਂ ਦਾ ਨਿਰਮਾਣ ਕਰਨਾ ਜਿਸ ਨਾਲ ਵਾਧੂ ਪਾਣੀ ਸਟੋਰ ਕੀਤਾ ਜਾ ਸਕੇ। ਉਨਾਂ ਕਿਹਾ ਕਿ ਹੁਣ ਇਹ ਕੇਂਦਰੀ ਮੰਤਰਾਲੇ ਉਪਰ ਹੈ ਕਿ ਉਨਾਂ ਨੇ ਭਵਿੱਖ ਵਿੱਚ ਅਜਿਹੇ ਸੰਕਟ ਤੋਂ ਬਚਣ ਲਈ ਕੀ ਰਾਹ ਲੱਭਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਹੜ੍ਹਾਂ ਦੇ ਹਾਲਤਾਂ ਵਿੱਚ ਉਨਾਂ ਦੀ ਸਰਕਾਰ ਦੀ ਲੋਕਾਂ ਦੀ ਜ਼ਿੰਦਗੀ ਬਚਾਉਣਾ ਸਭ ਤੋਂ ਵੱਡੀ ਪਹਿਲ ਹੈ। ਉਨਾਂ ਇਸ ਗੱਲ ਉਤੇ ਚਿੰਤਾ ਪ੍ਰਗਟਾਈ ਕਿ ਪੰਜਾਬ ਦੇ ਕਈ ਪਿੰਡ ਪਾਣੀ ਵਿੱਚ ਡੁੱਬੇ ਪਏ ਹਨ। ਪਸ਼ੂ-ਧਨ ਦੇ ਨੁਕਸਾਨ ਤੋਂ ਇਲਾਵਾ 1.72 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਫਸਲਾਂ ਦਾ ਨੁਕਸਾਨ ਹੋਇਆ ਹੈ ਅਤੇ 500 ਤੋਂ ਵੱਧ ਘਰ ਢਹਿ ਗਏ ਹਨ।

ਮੁੱਖ ਮੰਤਰੀ ਨੇ ਅਕਾਲੀ ਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ 'ਚ ਸਰਕਾਰ ਦੇ ਫੇਲ ਹੋਣ ਦੇ ਦੋਸ਼ਾਂ ਉੱਤੇ ਸਫਾਈ ਦਿੰਦੇ ਹੋਏ ਕਿਹਾ ਕਿ ਬੀਤੇ 10 ਸਾਲਾਂ ਵਿੱਚ ਅਕਾਲੀ ਦਲ ਨੇ ਸੂਬੇ ਦੇ ਬੁਨਿਆਦੀ ਢਾਂਚੇ ਲਈ ਕੁਝ ਨਹੀਂ ਕੀਤਾ। ਉਨ੍ਹਾਂ ਨੂੰ ਆਪਣੇ ਕਾਰਜਕਾਲ ਵਿੱਚ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਸਨ।

Intro:Body:

CM appealed to the Central Government to tackle the flood problem

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.